ਟਾਂਡਾ ''ਚ ਦੋਆਬਾ ਕਿਸਾਨ ਕਮੇਟੀ ਨੇ ਮੋਦੀ ਦਾ ਪੁਤਲਾ ਸਾੜ ਕੇ ਫੂਕੀਆਂ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ
Sunday, Sep 20, 2020 - 01:22 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)— ਦੋਆਬਾ ਕਿਸਾਨ ਕਮੇਟੀ ਜਥੇਬੰਦੀ ਵੱਲੋਂ ਅੱਜ ਦਾਣਾ ਮੰਡੀ ਟਾਂਡਾ ਵਿਖੇ ਖੇਤੀ ਅਰਡੀਨੈਂਸਾਂ ਦੇ ਵਿਰੋਧ 'ਚ ਰੋਸ ਵਿਖਾਵਾ ਕਰਦੇ ਹੋਏ ਸਰਕਾਰੀ ਹਸਪਤਾਲ ਚੌਕ ਆ ਕੇ ਖੇਤੀ ਅਰਡੀਨੈਂਸਾਂ ਦੀਆਂ ਕਾਪੀਆਂ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ।
ਜਲੰਧਰ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, ਕੌਮਾਂਤਰੀ ਗੈਂਗ ਦੇ 7 ਮੈਂਬਰ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ
ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਹੋਏ ਇਸ ਰੋਸ ਵਿਖਾਵੇ ਦੌਰਾਨ ਲੋਕ ਇਨਕਲਾਬ ਮੰਚ, ਟੀਚਰ ਯੂਨੀਅਨ, ਰਾਜ ਕਰੇਗਾ ਖਾਲਸਾ ਗਤਕਾ ਅਖਾੜਾ, ਆੜਤੀਆਂ ਅਤੇ ਹੋਰ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਕਿਸਾਨਾਂ ਦੇ ਹੱਕ 'ਚ ਅਵਾਜ ਬੁਲੰਦ ਕੀਤੀ ਅਤੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਫੈਸਲਿਆਂ ਵਿਰੁੱਧ ਹਾਆ ਦਾ ਨਾਅਰਾ ਮਾਰਿਆ। ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਿਆਂ ਕਰਦੇ ਕਿਹਾ ਦੇਸ਼ ਦੇ ਕਿਸਾਨ ਜਿੱਥੇ ਇਨ੍ਹਾਂ ਕਿਸਾਨ ਮਾਰੂ ਅਰਡੀਨੈਂਸਾਂ ਦੇ ਵਿਰੋਧ 'ਚ ਸੜਕਾਂ 'ਤੇ ਹਨ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਹਿੱਤਾਂ ਅਤੇ ਜਜ਼ਬਾਤਾਂ ਨੂੰ ਕੁਚਲਦੇ ਮੋਦੀ ਸਰਕਾਰ ਇਨ੍ਹਾਂ ਕਨੂੰਨਾਂ ਨੂੰ ਜਲਦ ਤੋਂ ਜਲਦ ਪਾਸ ਕਰਵਾਉਣ ਦੀ ਕਾਹਲੀ 'ਚ ਹੈ।
ਪਰਿਵਾਰ 'ਚ ਛਾਇਆ ਮਾਤਮ, ਚੰਗੇ ਭਵਿੱਖ ਖਾਤਿਰ ਕੈਨੇਡਾ ਗਏ ਸ਼ਾਹਕੋਟ ਦੇ ਨੌਜਵਾਨ ਦੀ ਹਾਦਸੇ 'ਚ ਮੌਤ
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਸੋਧ ਬਿੱਲਾ ਅਤੇ ਹੋਏ ਕਿਸਾਨ ਵਿਰੋਧੀ ਨੀਤੀਆਂ ਨਾਲ ਕਿਸਾਨ ਅਤੇ ਕਿਸਾਨੀ ਤਬਾਹ ਹੋ ਜਾਵੇਗੀ। ਇਹ ਦੇਸ਼ ਦੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ ਅਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀ ਮਦਦ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਤਬਾਹ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੀ ਸੂਬੇ ਵਿੱਚ ਲਾਮਬੰਦ ਹੋਈਆਂ ਸਮੂਹ 30 ਤੋਂ ਜ਼ਿਆਦਾ ਜਥੇਬੰਦੀਆਂ ਨਾਲ ਮਿਲ ਕੇ ਇਨ੍ਹਾਂ ਕਿਸਾਨ ਮਾਰੂ ਬਿੱਲਾ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰੇਗੀ ਅਤੇ ਸੂਬਾ ਪੱਧਰ 'ਤੇ ਜੋ ਵੀ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਉਸ 'ਚ ਵਧ ਚੜ੍ਹਕੇ ਹਿੱਸਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼
ਇਸ ਮੌਕੇ ਜਰਨੈਲ ਸਿੰਘ ਕੁਰਾਲਾ, ਅਮਰਜੀਤ ਸਿੰਘ ਸੰਧੂ, ਹਰਦੀਪ ਖੁੱਡਾ, ਅਜੀਬ ਦਿਵੇਦੀ, ਸੁਖਵਿੰਦਰ ਜੀਤ ਸਿੰਘ ਬੀਰਾ, ਜਗਦੀਸ਼ ਆਨੰਦ ਗੁਰਸੇਵਕ ਮਾਰਸ਼ਲ ,ਅਜੀਤ ਸਿੰਘ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰੀਤ ਮੋਹਨ ਹੈਪੀ, ਬਲਬੀਰ ਸਿੰਘ ਸੋਹੀਆਂ, ਮੋਦੀ ਕੁਰਾਲਾ, ਕਰਮਜੀਤ ਸਿੰਘ ਜਾਜਾ, ਪਰਮਿੰਦਰ ਸਿੰਘ ਰਸੂਲਪੁਰ, ਡੈਨੀ ਗਿੱਲ, ਬਿੰਦਰ ਟਾਂਡਾ, ਅਮਰਜੀਤ ਸਿੰਘ ਕੁਰਾਲਾ, ਪਰਮਜੀਤ ਸਿੰਘ,ਮਨਜੀਤ ਸਿੰਘ, ਸੁਖਜੀਤ ਸਿੰਘ, ਜਸਵਿੰਦਰ ਸਿੰਘ, ਸੁਖਵੰਤ ਸਿੰਘ, ਰਾਜੂ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਦੁਬਈ 'ਚ ਜਹਾਲਤ ਭਰੀ ਜ਼ਿੰਦਗੀ ਬਸਰ ਕਰ ਰਹੇ ਦੋ ਪੰਜਾਬੀਆਂ ਦੀ ਹੋਈ ਘਰ ਵਾਪਸੀ, ਦੱਸੀ ਦਾਸਤਾਨ