ਦੋਆਬਾ ਹਸਪਤਾਲ ਦੀ ਵੱਡੀ ਲਾਪਰਵਾਹੀ, ਨਵਜੰਮੀ ਬੱਚੀ ਨੂੰ ਐਲਾਨਿਆ ਮ੍ਰਿਤਕ, ਸ਼ਮਸ਼ਾਨਘਾਟ ਪੁੱਜੇ ਤਾਂ ਚੱਲ ਰਹੇ ਸਨ ਸਾਹ
Friday, Nov 19, 2021 - 11:48 AM (IST)
ਜਲੰਧਰ (ਜ. ਬ.)– ਨਕੋਦਰ ਚੌਂਕ ਸਥਿਤ ਦੋਆਬਾ ਹਸਪਤਾਲ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਿਆ। ਦੋਆਬਾ ਹਸਪਤਾਲ ਦੇਰ ਰਾਤ ਤੱਕ ਜੰਮ ਕੇ ਹੰਗਾਮਾ ਵੇਖਣ ਨੂੰ ਮਿਲਿਆ, ਜਦੋਂ ਇਕ ਨਵਜੰਮੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ’ਤੇ ਜ਼ਿੰਦਾ ਬੱਚੀ ਨੂੰ ਮ੍ਰਿਤਕ ਐਲਾਨਣ ਦਾ ਦੋਸ਼ ਲਾਇਆ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਹਸਪਤਾਲ ਪ੍ਰਸ਼ਾਸਨ ਨੇ ਜ਼ਿੰਦਾ ਨਵਜੰਮੀ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪ੍ਰਸ਼ਾਸਨ ਵੱਲੋਂ ਮ੍ਰਿਤਕ ਐਲਾਨੀ ਬੱਚੀ ਨੂੰ ਲੈ ਕੇ ਸ਼ਮਸ਼ਾਨਘਾਟ ਵਿਚ ਪੁੱਜੇ ਤਾਂ ਉਸ ਦਾ ਸਾਹ ਚੱਲ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਬੱਚੀ ਨੂੰ ਦੋਬਾਰਾ ਹਸਪਤਾਲ ਪਹੁੰਚਾਇਆ।
ਇਸ ਦੌਰਾਨ ਹਸਪਤਾਲ ਪ੍ਰਸ਼ਾਸਨ ਅਤੇ ਨਵਜੰਮੀ ਬੱਚੀ ਦੇ ਪਰਿਵਾਰਕ ਮੈਂਬਰਾਂ ਵਿਚਕਾਰ ਜੰਮ ਕੇ ਬਹਿਸ ਹੋਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂ ਇਸ਼ਾਂਤ ਸ਼ਰਮਾ ਨੇ ਦੱਸਿਆ ਕਿ ਮਖ਼ਦੂਮਪੁਰਾ ਦੇ ਰਹਿਣ ਵਾਲੇ ਅਮਨ ਦੀ ਪਤਨੀ ਨੂੰ ਸ਼ੁੱਕਰਵਾਰ ਦੋਆਬਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੇ ਸ਼ੁੱਕਰਵਾਰ 1 ਕਿਲੋ 300 ਗ੍ਰਾਮ ਦੀ ਬੱਚੀ ਨੂੰ ਜਨਮ ਦਿੱਤਾ। ਬੱਚੀ ਕਮਜ਼ੋਰ ਹੋਣ ਕਾਰਨ ਉਸ ਨੂੰ ਮਸ਼ੀਨ ਵਿਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੂੰ ਹਰਪਾਲ ਚੀਮਾ ਦੀ ਚੁਣੌਤੀ, ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦਾ ਸਮਾਂ ਤੇ ਸੀਮਾ ਕਰੋ ਨਿਰਧਾਰਿਤ
ਬੀਤੇ ਦਿਨ ਹਸਪਤਾਲ ਦੇ ਪ੍ਰਸ਼ਾਸਨ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰ ਬੱਚੀ ਨੂੰ ਲੈ ਕੇ ਸ਼ਮਸ਼ਾਨਘਾਟ ਪੁੱਜੇ ਤਾਂ ਉਸ ਦਾ ਸਾਹ ਚੱਲ ਰਿਹਾ ਸੀ। ਇਹ ਵੇਖ ਕੇ ਪਰਿਵਾਰਕ ਮੈਂਬਰਾਂ ਦਾ ਗੁੱਸਾ ਫੁੱਟ ਪਿਆ ਅਤੇ ਉਹ ਬੱਚੀ ਨੂੰ ਤੁਰੰਤ ਲੈ ਕੇ ਹਸਪਤਾਲ ਪੁੱਜੇ। ਸਟਾਫ਼ ਨਰਸ ਨੇ ਜਦੋਂ ਬੱਚੀ ਦੀ ਜਾਂਚ ਕੀਤੀ ਤਾਂ ਉਸ ਨੇ ਕਿਹਾ ਕਿ ਬੱਚੀ ਦਾ ਸਾਹ ਚੱਲ ਰਿਹਾ ਹੈ।
ਜਿਉਂ ਹੀ ਪਰਿਵਾਰਕ ਮੈਂਬਰਾਂ ਨੂੰ ਇਹ ਪਤਾ ਲੱਗਾ ਤਾਂ ਉਨ੍ਹਾਂ ਹੰਗਾਮਾ ਸ਼ੁਰੂ ਕਰ ਦਿੱਤਾ। ਉਕਤ ਮਾਮਲੇ ਸਬੰਧੀ ਜਦੋਂ ਡਾ. ਆਸ਼ੂਤੋਸ਼ ਗੁਪਤਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕੋਈ ਸੰਤੁਸ਼ਟੀਜਨਕ ਜਵਾਬ ਨਹੀਂ ਦਿੱਤਾ। ਦੇਰ ਰਾਤ ਤੱਕ ਹਸਪਤਾਲ ਵਿਚ ਹੰਗਾਮਾ ਹੁੰਦਾ ਰਿਹਾ। ਥਾਣਾ ਨੰਬਰ 4 ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਸੀ।
ਇਹ ਵੀ ਪੜ੍ਹੋ: 552ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਸੰਗਤ ਦਾ ਉਮੜਿਆ ਸੈਲਾਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ