ਜਲੰਧਰ: ਕਿਸਾਨਾਂ ਦੇ ਰੇਲਵੇ ਟਰੈਕ ’ਤੇ ਡੇਰੇ, ਕਈ ਰੇਲਾਂ ਹੋਈਆਂ ਰੱਦ ਤੇ ਕਈਆਂ ਦਾ ਬਦਲਿਆ ਸਮਾਂ, ਪੜ੍ਹੋ ਪੂਰੀ ਜਾਣਕਾਰੀ
Saturday, Aug 21, 2021 - 05:16 PM (IST)
ਜਲੰਧਰ (ਗੁਲਸ਼ਨ)— ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਕਾਲ ਦੇ ਚਲਦਿਆਂ ਕਿਸਾਨਾਂ ਵੱਲੋਂ ਜਲੰਧਰ ਵਿਖੇ ਅੱਜ ਵੀ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਕ ਕਿਸਾਨਾਂ ਦਾ ਇਹ ਧਰਨਾ 6 ਘੰਟੇ ਚੱਲੇਗਾ। ਕਿਸਾਨਾਂ ਨੇ ਨੈਸ਼ਨਲ ਹਾਈਵੇਅ ਹੀ ਨਹੀਂ ਸਗੋਂ ਰੇਲਵੇ ਟਰੈਕ ਵੀ ਬਲਾਕ ਕਰ ਦਿੱਤੇ ਹਨ।
ਇਸੇ ਦੇ ਚਲਦਿਆਂ ਕਰੀਬ 107 ਟਰੇਨਾਂ ਨੂੰ ਰੱਦ ਅਤੇ ਕਈਆਂ ਨੂੰ ਡਾਇਵਰਟ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕਰੀਬ 50 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਕਰੀਬ 18 ਟਰੇਨਾਂ ਦੇ ਰਸਤੇ ਬਦਲ ਦਿੱਤੇ ਗਏ ਹਨ। ਉਥੇ ਹੀ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤੱਕ ਜਿਨ੍ਹਾਂ ਟਰੇਨਾਂ ਦੀ ਜਾਣਕਾਰੀ ਮਿਲੀ ਹੈ, ਉਸ ਦੀ ਸੂਚੀ ਹੇਠਾਂ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਕਿਸਾਨਾਂ ਦੇ ਧਰਨੇ ਕਾਰਨ ਹਾਈਵੇਜ਼ ਬਲਾਕ, ਟਰੈਫਿਕ ਪੁਲਸ ਨੇ ਰੂਟ ਪਲਾਨ ’ਚ ਕੀਤਾ ਫੇਰਬਦਲ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।