ਦੋਆਬਾ ਦੀ ਸਭ ਤੋਂ ਵੱਡੀ ਪੈਦਲ ਧਾਰਮਿਕ ਯਾਤਰਾ : ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਰਵਾਨਾ

Monday, Mar 01, 2021 - 04:52 PM (IST)

ਦੋਆਬਾ ਦੀ ਸਭ ਤੋਂ ਵੱਡੀ ਪੈਦਲ ਧਾਰਮਿਕ ਯਾਤਰਾ : ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਰਵਾਨਾ

ਹੁਸ਼ਿਆਰਪੁਰ (ਵਰਿੰਦਰ ਪੰਡਿਤ , ਜਸਵਿੰਦਰਜੀਤ ਸਿੰਘ ,ਰਣਧੀਰ) : ਦੋਆਬਾ ਦੀ ਸਭ ਤੋਂ ਵੱਡੀ ਪੈਦਲ ਧਾਰਮਿਕ ਯਾਤਰਾ ਪਾਵਨ ਸੰਗ ਅੱਜ ਰਵਾਨਾ ਹੋਇਆ ਹੈ | ਹੁਸ਼ਿਆਰਪੁਰ ਜ਼ਿਲ੍ਹੇ ਦੇ ਇਤਿਹਾਸਕ ਨਗਰ ਪਿੰਡ ਖਡਿਆਲਾ ਸੈਣੀਆਂ ਤੋਂ ਅੱਜ ਦੁਪਹਿਰ ਬਾਅਦ ਜਥੇਦਾਰ ਜੋਗਿੰਦਰ ਸਿੰਘ ਜੀ ਦੀ ਅਗਵਾਈ ਹੇਠ ਚਾਰ ਰੋਜ਼ਾ ਪੈਦਲ ਸੰਗ ਯਾਤਰਾ ਦੇ ਰੂਪ ’ਚ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਲਈ ਜੈਕਾਰਰਿਆਂ ਦੀ ਗੂੰਜ ਹੇਠ ਰਵਾਨਾ ਹੋਇਆ। ਇਸ ਤੋਂ ਪਹਿਲਾਂ ਨਗਰ ਦੀ ਹਦੂਦ ਅੱਦਰ ਪੈਂਦੇ ਵੱਖ- ਵੱਖ ਧਾਰਮਿਕ ਅਸਥਾਨਾਂ ’ਤੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀਆਂ ਲੜੀਆਂ ਦੀ ਅਰਦਾਸ ਕੀਤੀ ਗਈ । ਅੱਜ ਮੁੱਖ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਰਾਗੀਆਂ, ਢਾਡੀਆਂ, ਕਵੀਸ਼ਰੀ ਜਥਿਆਂ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਵੱਖ-ਵੱਖ ਰਾਜਸੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ, ਸੰਤ ਮਹਾਂਪੁਰਸ਼ਾਂ ’ਚ ਬਾਬਾ ਸੰਤ ਬਾਬਾ ਨਿਹਾਲ ਸਿੰਘ , ਬਾਬਾ ਗੁਰਨਾਮ ਸਿੰਘ ਭੂਰੀ ਵਾਲੇ, ਬਾਬਾ ਸਰੂਪ ਸਿੰਘ, ਬਾਬਾ ਅਮਰੀਕ ਸਿੰਘ ਭੂਰੀਵਾਲੇ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਜਥੇਦਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ,ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ, ਦੇਸ ਰਾਜ ਸਿੰਘ ਧੁੱਗਾ ਸਾਬਕਾ ਪਾਰਲੀਮਨੀ ਸਕੱਤਰ ’ਤੇ ਪ੍ਰਧਾਨ ਐਸ.ਸੀ.ਵਿੰਗ ਸ੍ਰੋਮਣੀ ਅਕਾਲੀ ਦਲ (ਡੀ), ਵਿਧਾਇਕ ਸੰਗਤ ਸਿੰਘ ਗਿਲਜੀਆਂ, ਬਲਵੀਰ ਸਿੰਘ ਮਿਆਣੀ, ਕੁਲਵਿੰਦਰ ਸਿੰਘ ਜੰਡਾ, ਫੁੰਮਣ ਸਿੰਘ ਅਉਨ ਆਰ ਆਈ , ਲਖਵਿੰਦਰ  ਸਿੰਘ ਲੱਖੀ, ਜਸਵਿੰਦਰ ਸਿੰਘ ਖੁਣਖੁਣ, ਅਮਰੀਕ ਸਿੰਘ ਭਾਗੋਵਾਲ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ :  ਆਤਿਸ਼ਬਾਜ਼ੀ ਅਤੇ ਦੀਪਮਾਲਾ ਕਰਦੇ ਹੋਏ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ      

PunjabKesari

ਇਸ ਧਾਰਮਿਕ ਸਮਾਗਮ ਦੇ ਅਖੀਰ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਐੱਸ. ਜੀ. ਪੀ. ਸੀ. ਨੇ ਆਏ ਹੋਏ ਮਹਾਂਪੁਰਸ਼ਾਂ, ਰਾਜਸੀ ਆਗੂਆਂ, ਕੀਰਤਨੀ ਜਥਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਕਮੇਟੀ ਵਲੋਂ ਧਾਰਮਿਕ, ਰਾਜਸੀ, ਦਾਨੀ ਸੱਜਣਾਂ ਅਤੇ ਹੋਰ ਆਈਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਥੇ ਇਹ ਦੱਸਣਾ ਗੌਰਤਲਬ ਹੈ ਕਿ ਇਹ ਚਾਰ ਰੋਜ਼ਾ ਪੈਦਲ ਸੰਗ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ ਦੀ ਅਗਵਾਈ ਹੇਠ ਸੰਗਤਾਂ ਪਹਿਲੀ ਰਾਤ ਪਿੰਡ ਕੋਟਲੀ ਜੰਡ, ਦੂਸਰੀ ਰਾਤ ਪਿੰਡ ਹਰਚੋਵਾਲ ਅਤੇ ਤੀਸਰੀ ਰਾਤ ਘੁੰਮਣਾ ਕਲਾਂ ਵਿਖੇ ਰਾਤ ਦੇਵਿਸ਼ਰਾਮ ਕਰਨ ਤੋਂ ਬਾਅਦ ਚੌਥੇ ਦਿਨ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਕਰਨਗੀਆਂ। ਇਸ ਸੰਗ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਸ਼ੇਸ਼ ਤੌਰ ’ਤੇ ਪਹੁੰਚਦੀਆਂ ਹਨ। ਇਸ ਦੌਰਾਨ ਸ਼ਰਧਾਲੂ ਸੰਗਤਾਂ ਵਲੋਂ ਪੈਦਲ ਸੰਗ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਜਾਂਦਾ ਹੈ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਸੰਗਤਾਂ ਲਈ ਸਿਹਤ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆ ਹਨ। ਕੋਰੋਨਾ ਲਾਗ ਦੀ ਬੀਮਾਰੀ ਤੋਂ ਬਚਣ ਲਈ ਸੰਗਤਾਂ ਵਲੋਂ ਹਰ ਤਰ੍ਹਾਂ ਦੀਆ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਸਿਰਫ਼ ਸੱਤਾ ਲਈ ਲੜ ਰਹੀ ਹੈ ਕਾਂਗਰਸ, ਉਸ ਨੂੰ ਲੋਕਾਂ ਦੀ ਪ੍ਰਵਾਹ ਨਹੀਂ : ਮਾਨ


author

Anuradha

Content Editor

Related News