ਪਟਿਆਲਾ ’ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਣ ਮੌਤ
Tuesday, May 18, 2021 - 06:11 PM (IST)
ਪਟਿਆਲਾ (ਪਰਮੀਤ) : ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਸਰਜਰੀ ਵਿਭਾਗ ਦੇ ਸੀਨੀਅਰ ਰੈਜ਼ੀਡੈਂਟ ਡਾਕਟਰ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਡਾ. ਰਾਜਨ ਕਰੀਬ ਇਕ ਮਹੀਨੇ ਤੋਂ ਬਿਮਾਰ ਸਨ ਅਤੇ ਰਾਜਿੰਦਰਾ ਹਸਪਤਾਲ ਵਿਚ ਹੀ ਇਲਾਜ ਅਧੀਨ ਸਨ।
ਇਹ ਵੀ ਪੜ੍ਹੋ : ਤਲਵੰਡੀ ਸਾਬੋ ’ਚ ਅਤਿ-ਦੁਖਦਾਈ ਘਟਨਾ, ਇਕੋ ਦਿਨ ਉੱਠੀ ਪਿਉ-ਪੁੱਤ ਦੀ ਅਰਥੀ
ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਕੋਵਿਡ ਕਾਰਨ ਡਾਕਟਰ ਰਾਜਨ ਦੇ ਫੇਫੜੇ ਖ਼ਰਾਬ ਹੋ ਗਏ ਸਨ। ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਸਥਾਨਕ ਕੋਲੰਬੀਆ ਏਸ਼ੀਆ ਹਸਪਤਾਲ ਵਿਚ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਸੀ। 37 ਸਾਲਾ ਡਾ. ਰਾਜਨ ਪੀ. ਐੈੱਸ. ਐੈੱਮ. ਐੈੱਸ. ਸਨ ਅਤੇ ਉਹ ਨਵਾਂਸ਼ਹਿਰ ਦੇ ਬੰਗਾ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ : ਮਲੇਰਕੋਟਲਾ : ਇਕੋ ਦਿਨ ਸਕਿਆਂ ਭਰਾਵਾਂ ਨਾਲ ਵਿਆਹੀਆਂ ਸਕੀਆਂ ਭੈਣਾਂ ਨੇ ਇਕੱਠਿਆਂ ਤੋੜਿਆ ਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?