ਲੁਧਿਆਣਾ : ਡਾਕਟਰਾਂ ਨੇ ਪ੍ਰਦਰਸ਼ਨ ਕਰਕੇ ਕੱਢਿਆ ਗੁੱਸਾ, ਮਰੀਜ਼ ਪਰੇਸ਼ਾਨ
Monday, Jun 17, 2019 - 02:34 PM (IST)

ਲੁਧਿਆਣਾ (ਨਰਿੰਦਰ) : ਕੋਲਕਾਤਾ ਦੇ ਐੱਨ. ਆਰ. ਐੱਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਤਹਿਤ ਹੀ ਡਾਕਟਰਾਂ ਵਲੋਂ ਐਲਾਨੀ ਹੜਤਾਲ ਦੇ ਚੱਲਦਿਆਂ ਲੁਧਿਆਣਾ 'ਚ ਡਾਕਟਰਾਂ ਵਲੋਂ ਇਕ ਰੋਸ ਮਾਰਚ ਕੱਢਿਆ ਗਿਆ ਅਤੇ ਭਾਰਤ ਨਗਰ ਚੌਂਕ 'ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਹਾਲਾਂਕਿ ਕਬੀਰ ਜੈਯੰਤੀ ਦੇ ਮੌਕੇ ਸਰਕਾਰੀ ਛੁੱਟੀ ਹੋਣ ਕਾਰਨ ਸਿਵਲ ਹਸਪਤਾਲ ਦੀ ਓ. ਪੀ. ਡੀ. ਪਹਿਲਾਂ ਤੋਂ ਹੀ ਬੰਦ ਸੀ, ਜਦੋਂ ਕਿ ਡਾਕਟਰਾਂ ਨੇ ਉਨ੍ਹਾਂ ਦੀ ਹੜਤਾਲ ਦਾ ਅਸਰ ਅਮਰਜੈਂਸੀ ਸੇਵਾਵਾਂ 'ਤੇ ਨਾ ਪੈਣ ਦੇਣ ਦਾ ਐਲਾਨ ਕੀਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਪੱਛਮੀ ਬੰਗਾਲ ਸਰਕਾਰ ਦੇ ਰਵੱਈਏ ਦਾ ਵਿਰੋਧ ਕਰਦੇ ਹਨ ਅਤੇ ਉੱਥੇ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।