ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

Tuesday, Jun 02, 2026 - 03:34 PM (IST)

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਇੱਥੇ ਸੈਕਟਰ-32 ਸਥਿਤ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ-32 (GMCH-32) 'ਚ ਮੰਗਲਵਾਰ ਨੂੰ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ, ਜਿੱਥੇ ਜਨਰਲ ਮੈਡੀਸਨ ਵਿਭਾਗ 'ਚ ਕਾਰਜਸ਼ੀਲ 24 ਸਾਲਾ ਪੀ. ਜੀ. ਜੂਨੀਅਰ ਰੈਜ਼ੀਡੈਂਟ ਡਾ. ਯੋਗੇਸ਼ ਨੇ ਖ਼ੁਦਕੁਸ਼ੀ ਕਰ ਲਈ। ਮੁੱਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇਹ ਹਸਪਤਾਲ ਦੇ ਟਰਾਮਾ ਸੈਂਟਰ 'ਚ ਸਥਿਤ ਇੱਕ ਪਖ਼ਾਨੇ (ਟਾਇਲਟ) ਵਿੱਚੋਂ ਬਰਾਮਦ ਹੋਈ ਹੈ। ਸੂਤਰਾਂ ਅਨੁਸਾਰ ਘਟਨਾ ਵਾਲੀ ਥਾਂ ਤੋਂ ਪੋਟਾਸ਼ੀਅਮ ਕਲੋਰਾਈਡ ਦੇ ਇੰਜੈਕਸ਼ਨ ਵੀ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਡਾ. ਯੋਗੇਸ਼ ਹਸਪਤਾਲ ਦੇ ਬਾਥਰੂਮ 'ਚ ਗਏ ਸਨ ਪਰ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਆਏ ਤਾਂ ਉਨ੍ਹਾਂ ਦੇ ਸਾਥੀਆਂ ਅਤੇ ਹਸਪਤਾਲ ਸਟਾਫ਼ ਨੂੰ ਸ਼ੱਕ ਹੋਇਆ।

ਇਹ ਵੀ ਪੜ੍ਹੋ : ਪੰਜਾਬ : 4 ਸਾਲਾਂ ਦੇ ਇਸ਼ਕ ਦਾ ਬੇਹੱਦ ਦੁਖ਼ਦਾਈ ਅੰਤ, 30 ਸਾਲਾ ਮੁੰਡੇ ਨੇ ਜੋ ਕੀਤਾ, ਕਿਸੇ ਨੇ ਸੋਚਿਆ ਨਾ ਸੀ

ਕਈ ਵਾਰ ਦਰਵਾਜ਼ਾ ਖੜਕਾਉਣ 'ਤੇ ਵੀ ਜਦੋਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਦਰਵਾਜ਼ਾ ਤੋੜਿਆ ਗਿਆ, ਜਿੱਥੇ ਡਾ. ਯੋਗੇਸ਼ ਬੇਹੋਸ਼ੀ ਦੀ ਹਾਲਤ 'ਚ ਪਾਏ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਹਨਾਂ ਨੂੰ ਮ੍ਰਿਤਕ ਕਰਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-34 ਦੀ ਪੁਲਸ ਅਤੇ ਫਾਰੈਂਸਿਕ ਟੀਮ ਮੌਕੇ 'ਤੇ ਪਹੁੰਚੀ। ਟੀਮ ਵੱਲੋਂ ਪੂਰੇ ਘਟਨਾਕ੍ਰਮ ਦੀ ਵੀਡੀਓਗ੍ਰਾਫੀ ਕਰਵਾਈ ਗਈ ਅਤੇ ਬਾਥਰੂਮ ਦੇ ਆਸ-ਪਾਸ ਦੇ ਖੇਤਰ ਤੋਂ ਅਹਿਮ ਸਬੂਤ ਇਕੱਠੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ

ਪੁਲਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਡਾਕਟਰ ਨੇ ਕਥਿਤ ਤੌਰ 'ਤੇ ਇੰਜੈਕਸ਼ਨ ਲਗਾਇਆ ਸੀ, ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਫਾਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


 


author

Babita

Content Editor

Related News