ਨਿਜੀ ਹਸਪਤਾਲ 'ਚ ਗਰਭਵਤੀ ਮਹਿਲਾ ਸਮੇਤ ਬੱਚੇ ਦੀ ਮੌਤ
Friday, Mar 09, 2018 - 05:06 PM (IST)

ਫਰੀਦਕੋਟ (ਨਰਿੰਦਰ) ਪੰਜਾਬ ਦੇ ਜ਼ਿਲਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਇਕ ਨਿਜੀ ਹਸਪਤਾਲ 'ਚ ਡਾਕਟਰ ਦੀ ਲਾਪਰਵਾਹੀ ਕਾਰਨ ਗਰਭਵਤੀ ਮਹਿਲਾ ਤੇ ਉਸ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਕੋਟਕਪੂਰਾ ਦੇ ਪਿੰਡ ਦਿੜਬਾ ਦੀ ਰਹਿਣ ਵਾਲੀ ਸੀ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਜਦੋਂ ਮਰੀਜ਼ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤਾਂ ਉਹ ਜ਼ਿੰਦਾ ਸੀ। ਉਨ੍ਹਾਂ ਨੇ ਹਸਪਤਾਲ ਦੇ ਡਾਕਟਰ 'ਤੇ ਲਾਪਰਵਾਹੀ ਵਰਤਣ ਦੇ ਦੋਸ਼ ਲਗਾਉਂਦਿਆਂ ਸਿਟੀ ਥਾਣਾ ਕੋਟਕਪੂਰਾ 'ਚ ਸ਼ਿਕਾਇਤ ਦਰਜ ਕਰਵਾਈ।
ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ਮ੍ਰਿਤਕ ਮਹਿਲਾ ਦੇ ਪਰਿਵਾਰ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰ ਰਿਹਾ ਹੈ।