ਬਟਾਲਾ ’ਚ ਵਾਪਰੀ ਵਾਰਦਾਤ : ਡਾਕਟਰ ਦਾ ਕਿਰਚਾਂ ਮਾਰ-ਮਾਰ ਬੇਰਹਿਮੀ ਨਾਲ ਕਤਲ

Monday, Oct 10, 2022 - 12:58 PM (IST)

ਬਟਾਲਾ ’ਚ ਵਾਪਰੀ ਵਾਰਦਾਤ : ਡਾਕਟਰ ਦਾ ਕਿਰਚਾਂ ਮਾਰ-ਮਾਰ ਬੇਰਹਿਮੀ ਨਾਲ ਕਤਲ

ਬਟਾਲਾ (ਬੇਰੀ): ਬਟਾਲਾ ’ਚ ਬੀਤੀ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਆਰ. ਐੱਮ. ਪੀ ਡਾਕਟਰ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਡਾਕਟਰ ਦੀ ਪਛਾਣ ਡਾ. ਗੁਰਮੀਤ ਸਿੰਘ ਪੁੱਤਰ ਜਵਲੰਦ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਡਾਕਟਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ

ਇਸ ਘਟਨਾ ਦੇ ਸਬੰਧ ’ਚ ਮ੍ਰਿਤਕ ਦੇ ਭਾਣਜੇ ਰਜਿੰਦਰ ਸਿੰਘ ਵਾਸੀ ਮੂਲਾ ਸੁਨੱਈਆ ਨੇ ਦੱਸਿਆ ਕਿ ਉਸ ਦਾ ਮਾਮਾ ਘਰ ’ਚ ਇਕੱਲਾ ਰਹਿੰਦਾ ਸੀ। ਉਸ ਦਾ ਮੁੰਡਾ ਅਤੇ ਨੂੰਹ ਸੂਰਤ ਸ਼ਹਿਰ ’ਚ ਨੌਕਰੀ ਕਰਦੇ ਹਨ। ਉਸ ਨੂੰ ਸ਼ਾਮ ਦੇ ਸਮੇਂ ਸੂਚਨਾ ਮਿਲੀ ਕਿ ਉਸ ਦੇ ਮਾਮੇ ਦਾ ਕਿਸੇ ਵੱਲੋਂ ਕਤਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਸਬੰਧੀ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਰੰਜਿਸ਼ ਦਾ ਲੱਗਦਾ ਹੈ। ਇਸ ਕਤਲ ਕਾਂਡ ’ਚ ਤਿੰਨ ਵਿਅਕਤੀ ਸ਼ਾਮਲ ਹਨ, ਜਦਕਿ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਨੇ ਕਿਹਾ ਕਿ ਡਾਕਟਰ ਦੇ ਕਤਲ ਦੇ ਕਾਰਨਾਂ ਦਾ ਪਤਾ ਉਕਤ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਲੱਗੇਗਾ। ਪੁਲਸ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ ’ਚ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਜਲਦੀ ਹੀ ਇਸ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ : 'ਚਿੱਟਾ ਇੱਧਰ ਮਿਲਦਾ ਹੈ' ਦੇ ਬੋਰਡ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦੀ ਵੱਡੀ ਕਾਰਵਾਈ


author

rajwinder kaur

Content Editor

Related News