ਪੰਜਾਬ ''ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ ''ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...

Friday, Jun 20, 2025 - 10:42 AM (IST)

ਪੰਜਾਬ ''ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ ''ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...

ਜਲੰਧਰ (ਮਹੇਸ਼)-ਕਮਿਸ਼ਨਰੇਟ ਪੁਲਸ ਜਲੰਧਰ ਅਧੀਨ ਆਉਂਦੇ ਦਕੋਹਾ ਇਲਾਕੇ ਦੇ ਇਕ ਡਾਕਟਰ ਵੱਲੋਂ ਨਸ਼ੇ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਵਾਇਰਲ ਹੋਈ ਹੈ ਅਤੇ ਉਹੀ ਡਾਕਟਰ ਨਸ਼ੇ ਦਾ ਸੇਵਨ ਕਰਨ ਤੋਂ ਬਾਅਦ ਇਕ ਔਰਤ ’ਤੇ ਹੱਥ ਚੁੱਕਦਾ ਵੀ ਵਿਖਾਈ ਦੇ ਰਿਹਾ ਹੈ। ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਨੇ ਪੂਰੇ ਪੰਜਾਬ ਵਿਚ ਹਲਚਲ ਮਚਾ ਦਿੱਤੀ ਹੈ। ਜਿਵੇਂ ਹੀ ਇਹ ਮਾਮਲਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਧਿਆਨ ਵਿਚ ਲਿਆਂਦਾ ਗਿਆ, ਉਨ੍ਹਾਂ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ।

PunjabKesari

ਇਹ ਵੀ ਪੜ੍ਹੋ: Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼

ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਇਹ ਵੀਡੀਓ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਕਸਬੇ ਦੀ ਹੈ ਪਰ ਪੰਜਾਬ ਪੁਲਸ ਦੇ ਇਕ ਡੀ. ਐੱਸ. ਪੀ. ਬਲਵਿੰਦਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਖ਼ੁਲਾਸਾ ਕੀਤਾ ਗਿਆ ਕਿ ਇਹ ਵੀਡੀਓ ਦਸੂਹਾ ਦਾ ਨਹੀਂ ਸਗੋਂ ਜਲੰਧਰ ਦੇ ਦਕੋਹਾ ਇਲਾਕੇ ਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਸ਼ੇ ਕਰ ਰਿਹਾ ਡਾਕਟਰ ਸ਼ਹਿਰ ਦੇ ਇਕ ਵੱਡੇ ਨਿੱਜੀ ਹਸਪਤਾਲ ’ਚ ਵੀ ਸੇਵਾ ਨਿਭਾ ਚੁੱਕਾ ਹੈ।

PunjabKesari

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

PunjabKesari

ਜੁੜਵਾ ਬੱਚਿਆਂ ਨੂੰ ਵੇਚਣ ਤੋਂ ਇਲਾਵਾ, ਇਸ ਡਾਕਟਰ ’ਤੇ ਕਈ ਹੋਰ ਵੀ ਦੋਸ਼ ਲੱਗ ਚੁੱਕੇ ਹਨ। ਜਦੋਂ ਇਸ ਸਬੰਧੀ ਰਾਮਾ ਮੰਡੀ ਥਾਣੇ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ ਬੱਸੀ ਨਾਲ ਗੱਲ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਵੀ ਲਿਆਂਦਾ ਗਿਆ ਹੈ, ਜਿਸ ਸਬੰਧੀ ਉਹ ਪੂਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News