ਪੰਜਾਬ ਭਰ ਦੇ ਡਾਕਟਰਾਂ ਵੱਲੋਂ ਅੰਮ੍ਰਿਤਸਰ ''ਚ ਜ਼ਖਮੀਂ ਡਾਕਟਰ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੜਤਾਲ

03/15/2021 1:30:27 PM

ਲੁਧਿਆਣਾ (ਸੰਜੇ ਗਰਗ) : ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਬੀਤੇ ਦਿਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਦੌਰਾਨ ਜ਼ਖਮੀ ਹੋਏ ਡਿਊਟੀ ਡਾ. ਭਵਨੀਤ ਸਿੰਘ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਡਾਕਟਰਾਂ ਦੀ ਜੱਥੇਬੰਦੀ ਪੀ. ਸੀ. ਐੱਮ. ਐੱਸ. ਨੇ ਅੱਜ ਸੂਬੇ ਭਰ ਦੇ ਸਰਕਾਰੀ ਹਸਪਤਾਲ ਵਿਖੇ ਦੋ ਘੰਟੇ ਦੀ ਹੜਤਾਲ ਕੀਤੀ। ਹੜਤਾਲ ਦੌਰਾਨ ਇਸ ਘਟਨਾ ਨੂੰ ਲੈ ਕੇ ਰੋਸ ਪ੍ਰਦਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰਾਂ ਦੀ ਐਸੋਸੀਏਸ਼ਨ ਦੇ ਇੱਕ ਬੁਲਾਰੇ ਨੇ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਘਟਨਾ ਲਈ ਜ਼ਿਮੇਵਾਰ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

PunjabKesari

ਦੂਜੇ ਪਾਸੇ ਸਿਵਲ ਹਸਪਤਾਲ ਲੁਧਿਆਣਾ ਸਮੇਤ ਜ਼ਿਲ੍ਹੇ ਦੇ ਹੋਰ ਸਾਰੇ ਹੀ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਡਾਕਟਰਾਂ ਅਤੇ ਹੋਰ ਸਿਹਤ ਮੁਲਾਜ਼ਮਾਂ ਨੇ ਹੜਤਾਲ ਕਰਦੇ ਹੋਏ ਸਰਕਾਰੀ ਡਾਕਟਰ ਨਾਲ ਵਾਪਰੀ ਇਸ ਘਟਨਾ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਤਾਂ ਡਾਕਟਰਾਂ ਅਤੇ ਹੋਰ ਸਿਹਤ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਕਰਨੀ ਵੀ ਮੁਸ਼ਕਲ ਹੈ। ਇਸ ਦੌਰਾਨ ਡਾ. ਰੋਹਿਤ ਰਾਮਪਾਲ ਪ੍ਰਧਾਨ ਪੀ. ਸੀ. ਐੱਮ. ਐੱਸ. ਸਿਵਲ ਹਸਪਤਾਲ ਲੁਧਿਆਣਾ ਅਤੇ ਡਾ. ਦਵਿੰਦਰ ਸਿੰਘ ਸੈਕਟਰੀ ਪੀ. ਸੀ. ਐੱਮ. ਐੱਸ. ਲੁਧਿਆਣਾ ਦੀ ਅਗਵਾਈ ’ਚ ਕੀਤੇ ਗਏ ਰੋਸ ਪ੍ਰਦਸ਼ਨ ਦੌਰਾਨ ਮੰਗ ਕੀਤੀ ਗਈ ਕਿ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ ਤਾਂ ਜੋ ਮੁੜ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਹੋਈ ਫਾਇਰਿੰਗ ਵਿੱਚ ਡਿਊਟੀ 'ਤੇ ਤਾਇਨਾਤ ਡਾ. ਭਵਨੀਤ ਸਿੰਘ ਗੋਲੀ ਲੱਗਣ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ।


Babita

Content Editor

Related News