ਡਾਕਟਰਾਂ ਨੇ ਸਰਕਾਰੀ ਨੌਕਰੀਆਂ ਤੋਂ ਫੇਰਿਆ ਮੂੰਹ, ਨਹੀਂ ਦਿਖਾ ਰਹੇ ਕੋਈ ਉਤਸ਼ਾਹ
Wednesday, Oct 11, 2023 - 02:28 PM (IST)
ਜਲੰਧਰ (ਰੱਤਾ) : ਪੰਜਾਬ ਸਰਕਾਰ ਵੱਲੋਂ ਭਾਵੇਂ ਸਮੇਂ-ਸਮੇਂ ’ਤੇ ਇਹ ਬਿਆਨ ਜਾਰੀ ਹੁੰਦਾ ਰਹਿੰਦਾ ਹੈ ਕਿ ਸਿਵਲ ਹਸਪਤਾਲਾਂ ਅਤੇ ਸਰਕਾਰੀ ਸਿਹਤ ਕੇਂਦਰਾਂ ਵਿਚ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਨਵਾਂ ਸਟਾਫ ਤਾਇਨਾਤ ਕੀਤਾ ਜਾ ਰਿਹਾ ਹੈ ਪਰ ਲੱਗਦਾ ਹੈ ਕਿ ਸ਼ਾਇਦ ਸਰਕਾਰੀ ਨੌਕਰੀ ਕਰਨ ਲਈ ਵਧੇਰੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਵਿਚ ਕੋਈ ਰੁਚੀ ਹੈ ਹੀ ਨਹੀਂ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹਰ ਕੋਈ ਆਸਾਨੀ ਨਾਲ ਲਾ ਸਕਦਾ ਹੈ ਕਿ ਸਰਕਾਰ ਨੇ ਆਮ ਆਦਮੀ ਕਲੀਨਿਕਸ ਲਈ ਜਿਹੜਾ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਮੈਰਿਟ ਲਿਸਟ ਬਣਾ ਕੇ ਉਨ੍ਹਾਂ ਨੂੰ ਦਸਤਾਵੇਜ਼ ਚੈੱਕ ਕਰਵਾਉਣ ਅਤੇ ਇੰਟਰਵਿਊ ਦੇਣ ਲਈ ਬੁਲਾਇਆ ਜਾਂਦਾ ਹੈ, ਉਨ੍ਹਾਂ ਵਿਚੋਂ ਵਧੇਰੇ ਇਸ ਲਈ ਹਾਜ਼ਰ ਹੀ ਨਹੀਂ ਹੁੰਦੇ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜ਼ਿਲ੍ਹਾ ਜਲੰਧਰ ਵਿਚ ਸਿਹਤ ਵਿਭਾਗ ਪੰਜਾਬ ਵੱਲੋਂ 48 ਮੈਡੀਕਲ ਅਫਸਰਾਂ ਦੀ ਮੈਰਿਟ ਲਿਸਟ ਭੇਜੀ ਗਈ ਸੀ, ਉਨ੍ਹਾਂ ਵਿਚੋਂ ਸਿਰਫ 26 ਡਾਕਟਰ ਹੀ ਇੰਟਰਵਿਊ ਦੇਣ ਪੁੱਜੇ। ਇਸੇ ਤਰ੍ਹਾਂ 153 ਫਾਰਮਾਸਿਸਟਾਂ ਦੀ ਮੈਰਿਟ ਲਿਸਟ ਵਿਚੋਂ 88 ਅਤੇ 73 ਕਲੀਨਿਕਲ ਅਸਿਸਟੈਂਟਸ ਦੀ ਮੈਰਿਟ ਲਿਸਟ ਵਿਚੋਂ ਸਿਰਫ 35 ਉਮੀਦਵਾਰ ਹੀ ਆਪਣੇ ਕਾਗਜ਼ਾਤ ਚੈੱਕ ਕਰਵਾਉਣ ਅਤੇ ਇੰਟਰਵਿਊ ਦੇਣ ਪੁੱਜੇ। ਇੰਟਰਵਿਊ ਦੇਣ ਵਾਲੇ ਉਕਤ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਵਿਚੋਂ ਵੀ ਇਸ ਲਈ ਅਨਕੁਆਲੀਫਾਈ ਹੋ ਗਏ ਕਿਉਂਕਿ ਉਹ ਇਸ ਨੌਕਰੀ ਲਈ ਸਰਕਾਰ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਨੂੰ ਪੂਰਾ ਨਹੀਂ ਕਰ ਸਕੇ।
ਇਹ ਵੀ ਪੜ੍ਹੋ : ਵੱਡੀ ਪਲਾਨਿੰਗ ਦੀ ਰੌਂਅ 'ਚ ਚੀਨ, ਪੰਜਾਬ ਦੇ ਉਦਯੋਗਾਂ ਲਈ ਖ਼ਤਰੇ ਦੀ ਘੰਟੀ
37 ਹਾਊਸ ਸਰਜਨਾਂ ’ਚੋਂ ਵੀ 10 ਛੱਡ ਕੇ ਜਾ ਚੁੱਕੇ ਹਨ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕੁਝ ਦਿਨ ਪਹਿਲਾਂ ਇਕ ਬਿਆਨ ਵਿਚ ਕਿਹਾ ਸੀ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਾਊਸ ਸਰਜਨ ਨਿਯੁਕਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਪਿਛਲੀ ਸਰਕਾਰ ਦੇ ਮੁਕਾਬਲੇ ਦੁੱਗਣੀ ਤਨਖਾਹ ਦਿੱਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜ਼ਿਲ੍ਹੇ ਦੇ ਸਿਵਲ ਹਸਪਤਾਲਾਂ ਵਿਚ ਪੰਜਾਬ ਸਰਕਾਰ ਨੇ 2 ਮਹੀਨੇ ਪਹਿਲਾਂ ਜਿਹੜੇ 37 ਹਾਊਸ ਸਰਜਨ ਨਿਯੁਕਤ ਕੀਤੇ ਸਨ, ਉਨ੍ਹਾਂ ਵਿਚੋਂ ਵੀ 10 ਛੱਡ ਕੇ ਜਾ ਚੁੱਕੇ ਹਨ। ਸਰਕਾਰ ਨੇ ਲਗਭਗ 80 ਹਾਊਸ ਸਰਜਨਾਂ ਦੀ ਮੈਰਿਟ ਲਿਸਟ ਭੇਜੀ ਸੀ, ਜਿਨ੍ਹਾਂ ਵਿਚੋਂ ਸਿਰਫ 37 ਨੇ ਹੀ ਜੁਆਇਨ ਕੀਤਾ ਸੀ।
ਇਹ ਵੀ ਪੜ੍ਹੋ : ਹੁਣ ਨਹੀਂ ਬਖਸ਼ਿਆ ਜਾਵੇਗਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ, ਪ੍ਰਸ਼ਾਸਨ ਨੇ ਦਿਖਾਏ ਤਿੱਖੇ ਤੇਵਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8