ਕਰਤਾਰਪੁਰ ਸਾਹਿਬ ਕਾਰੀਡੋਰ ਪਹੁੰਚੇ ਦਿੱਲੀ ਦੇ ਕਾਰੋਬਾਰੀ ਦੇ ਦਸਤਾਵੇਜ਼ ਨਿਕਲੇ ਜਾਅਲੀ, PA ਖ਼ਿਲਾਫ਼ ਮਾਮਲਾ ਦਰਜ

12/06/2022 6:34:54 PM

ਗੁਰਦਾਸਪੁਰ  (ਜੀਤ ਮਠਾਰੂ)-ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਉੱਘੇ ਕਾਰੋਬਾਰੀ ਦੇ ਦਸਤਾਵੇਜ਼ ਜਾਅਲੀ ਨਿਕਲੇ ਹਨ, ਜਿਸ ਕਾਰਨ ਪੁਲਸ ਨੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੀ ਮੁਖੀ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਕੋਰੀਡੋਰ ਵਿਖੇ ਸਥਿਤ ਇਮੀਗ੍ਰੇਸ਼ਨ ਸੈਂਟਰ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਲਈ ਪਹੁੰਚੇ ਦਿੱਲੀ ਦੇ ਵਪਾਰੀ ਦੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਕੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਆਸ਼ੀਰਵਾਦ ਯੋਜਨਾ ਦਾ 1 ਜਨਵਰੀ ਤੋਂ ਲਾਭਪਾਤਰੀ ਆਨਲਾਈਨ ਲੈ ਸਕਣਗੇ ਲਾਭ

ਉਨ੍ਹਾਂ ਦੱਸਿਆ ਕਿ ਇਕ ਦਸਤਾਵੇਜ਼ ਅਜਿਹਾ ਸੀ, ਜਿਸ ਨੂੰ ਐਡਿਟ ਕਰਕੇ ਕਨਫਰਮ ਲਿਖਿਆ ਗਿਆ ਸੀ, ਜਦੋਂਕਿ ਅਸਲ ਵਿਚ ਇਸ ਉਪਰ ਨੌਟ ਕਨਫਰਮ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਅਮਰਜੀਤ ਸਿੰਘ ਦੇ ਦਸਤਾਵੇਜ਼ਾਂ ਦੀ ਜਾਂਚ ਹੋਈ ਤਾਂ ਇਸ ਗੱਲ ਦਾ ਖੁਲਾਸਾ ਹੋਇਆ ਦੱਸਿਆ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਇਹ ਸਾਰੇ ਦਸਤਾਵੇਜ਼ ਉਸ ਦੇ ਪੀ. ਏ. ਰਵੀ ਸਿੰਘ ਨੇ ਤਿਆਰ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰੋਬਾਰੀ ਅਮਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਵੀ ਸਿੰਘ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਇਟਲੀ ਤੋਂ ਆਈ ਦੁੱਖਦਾਈ ਖ਼ਬਰ, ਸੜਕ ਹਾਦਸੇ ’ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ


Manoj

Content Editor

Related News