ਆਵਾਰਾ ਕੁੱਤਿਆਂ ਨੇ ਨੋਚ-ਨੋਚ ਮਾਰ ਮੁਕਾਈ 8 ਮਹੀਨਿਆਂ ਦੀ ਬੱਚੀ
Saturday, Jun 22, 2019 - 06:38 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ ਵਿਚ ਆਵਾਰਾ ਕੁੱਤਿਆਂ ਵਲੋਂ ਇਕ 8 ਮਹੀਨਿਆਂ ਦੀ ਬੱਚੀ ਨੂੰ ਨੋਚ-ਨੋਚ ਕੇ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਕੁੱਤਿਆਂ ਵਲੋਂ ਦੋ ਸਾਲ ਦੀ ਬੱਚੀ 'ਤੇ ਵੀ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਬੱਚੇ ਪ੍ਰਵਾਸੀ ਮਜਦੂਰ ਦੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜਦੂਰ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਦੋਵੇਂ ਬੱਚੇ ਖੇਡ ਰਹੇ ਸਨ, ਇਸ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਵਲੋਂ ਬੱਚਿਆਂ 'ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ 8 ਮਹੀਨਿਆਂ ਦੀ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ ਜਦਕਿ 2 ਸਾਲ ਦੀ ਬੱਚੀ ਜ਼ਖਮੀ ਹੋ ਗਈ।
ਇਸ ਦੌਰਾਨ ਆਵਾਰਾ ਕੁੱਤਿਆਂ ਨੇ ਇਕ ਹੋਰ ਵਿਅਕਤੀ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਕੁੱਤਿਆਂ ਵਲੋਂ ਕਿਸੇ ਬੱਚੀ ਦੀ ਜਾਨ ਲੈਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸੂਬੇ ਭਰ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਬਾਵਜੂਦ ਇਸ ਦੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਵਾਰਾ ਕੁੱਤਿਆਂ ਨੂੰ ਠੱਲ੍ਹਣ ਲਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।