ਕੁੱਤੇ ਦੀ ਵਜ੍ਹਾ ਕਰਕੇ ਟਲਿਆ ਅੰਮ੍ਰਿਤਸਰ 'ਚ ਬੰਬ ਧਮਾਕਾ, ਵੀਡੀਓ ਵਾਇਰਲ

08/17/2022 3:43:59 PM

ਅੰਮ੍ਰਿਤਸਰ - ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਬੀਤੇ ਦਿਨ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬ ਪੁਲਸ ਦੇ ਅਧਿਕਾਰੀ ਦੇ ਘਰ ਦੇ ਬਾਹਰ ਖੜ੍ਹੀ ਗੱਡੀ ਹੇਠਾਂ ਬੰਬ ਰੱਖਣ ਦਾ ਮਾਮਲਾ ਸਾਹਮਣੇ ਆਇਆ ਸੀ। ਗੱਡੀ ਹੇਠਾਂ ਬੰਬ ਰੱਖਣ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ਨੂੰ ਭਾਜੜਾਂ ਪੈ ਗਈਆਂ ਸਨ। ਬੰਬ ਦਾ ਪਤਾ ਲੱਗਣ ’ਤੇ ਪੁਲਸ ਅਧਿਕਾਰੀ ਅਤੇ ਬੰਬ ਨਿਰੋਧਕ ਦਸਤੇ ਨੇ ਮੌਕੇ ’ਤੇ ਪਹੁੰਚ ਕੇ ਬੰਬ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਸੀ। ਇਸ ਮਾਮਲੇ ’ਚ ਹੁਣ ਵੱਡਾ ਖੁਲਾਸਾ ਇਹ ਹੋਇਆ ਹੈ ਕਿ ਗੱਡੀ ਥੱਲੇ ਰੱਖਿਆ ਬੰਬ ਬਲਾਸਟ ਕਿਉਂ ਨਹੀਂ ਹੋਇਆ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, CCTV ’ਚ ਕੈਦ ਹੋਏ ਨੌਜਵਾਨ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਜਾਂਚ ਕਰਦੇ ਸਮੇਂ ਇਕ ਸੀ.ਸੀ.ਟੀ.ਵੀ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਸਾਫ ਦਿਖਾਈ ਦੇ ਰਿਹਾ ਹੈ ਕਿ ਇਹ ਬੰਬ ਇਕ ਆਵਾਰਾ ਕੁੱਤੇ ਕਰਕੇ ਬਲਾਸਟ ਨਹੀਂ ਹੋਇਆ। ਇਸ ਕੁੱਤੇ ਨੂੰ ਸਬ ਇੰਸਪੈਕਟਰ ਵਲੋਂ ਰੋਟੀ ਵਗੈਰਾ ਪਾਈ ਜਾਂਦੀ ਸੀ। ਵੀਡੀਓ ’ਚ ਵਿਖਾਈ ਦੇ ਰਿਹਾ ਹੈ ਕਿ ਆਵਾਰਾ ਕੁੱਤਾ ਰੋਟੀ ਦੀ ਭਾਲ ’ਚ ਇੱਧਰ-ਉਧਰ ਘੁੰਮ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਵੀਡੀਓ ’ਚ ਵਿਖਾਈ ਦੇ ਰਿਹਾ ਹੈ ਕਿ ਜਦੋਂ ਗੱਡੀ ਦੇ ਹੇਠਾਂ ਅਣਪਛਾਤੇ ਵਿਅਕਤੀ ਇਕ ਲੋਹੇ ਦਾ ਬਕਸਾ ਰੱਖਕੇ ਜਾਂਦੇ ਹਨ ਤਾਂ ਉਥੇ ਇਕ ਆਵਾਰਾ ਕੁੱਤਾ ਆਉਂਦਾ ਹੈ। ਬਕਸੇ ਨੂੰ ਵੇਖ ਕੇ ਕੁੱਤੇ ਨੂੰ ਲੱਗਾ ਕਿ ਉਸ ਦੇ ਅੰਦਰ ਕੁਝ ਖਾਣ ਵਾਲਾ ਸਮਾਨ ਹੈ ਤਾਂ ਉਸਨੇ ਉਸ ਨੂੰ ਫਰੋਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬੰਬ ਦੀਆਂ ਤਾਰਾਂ ਟੁੱਟ ਗਈਆਂ ਅਤੇ ਇਸ ਨਾਲ ਇਕ ਵੱਡਾ ਹਾਦਸਾ ਹੋਣੋ ਟਲ ਗਿਆ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ


rajwinder kaur

Content Editor

Related News