ਅਵਾਰਾ ਕੁੱਤਿਆਂ ਦਾ ਕਹਿਰ, 5 ਸਾਲਾ ਮਾਸੂਮ ਨੂੰ ਬੁਰੀ ਤਰ੍ਹਾਂ ਵੱਢਿਆ, ਬਚਾਉਣ ਦੀ ਕੋਸ਼ਿਸ਼ ''ਚ ਮਾਂ-ਪਿਓ ਵੀ ਜ਼ਖਮੀ

05/27/2021 9:39:51 AM

ਸਮਾਣਾ (ਜ. ਬ.) : ਪਿੰਡ ਫਤਿਹਪੁਰ ’ਚ ਮੰਗਲਵਾਰ ਦੇਰ ਸ਼ਾਮ ਅਵਾਰਾ ਕੁੱਤੇ ਵੱਲੋਂ 5 ਸਾਲ ਦੇ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਲੈਣ ਉਪਰੰਤ ਉਸ ਦੇ ਮਾਤਾ-ਪਿਤਾ ਅਤੇ ਇਕ ਹੋਰ ਨੌਜਵਾਨ ਨੂੰ ਵੀ ਵੱਢ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਇਆ ਗਿਆ, ਜਿੱਥੇ ਗੰਭੀਰ ਹਾਲਤ ਨੂੰ ਵੇਖਦੇ ਹੋਏ ਮਾਸੂਮ ਨੂੰ ਮੁੱਢਲੇ ਇਲਾਜ ਤੋਂ ਬਾਅਦ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਕੋਰੋਨਾ ਵੈਕਸੀਨ ਸਰਟੀਫਿਕੇਟ' ਤੋਂ ਹਟੀ PM ਮੋਦੀ ਦੀ ਤਸਵੀਰ, ਜਾਣੋ ਕਾਰਨ

ਜ਼ਖਮੀ ਅੰਕਿਤ ਦੇ ਪਿਤਾ ਰੋਹਿਤ ਨੇ ਦੱਸਿਆ ਕਿ ਉਹ ਆਪਣਾ ਕੰਮ ਨਿਬੇੜ ਕੇ ਆਪਣੀ ਪਤਨੀ ਸੰਯੋਗਿਤਾ ਅਤੇ ਦੋਵਾਂ ਬੱਚਿਆਂ ਨਾਲ ਵਾਪਸ ਆਪਣੀ ਝੁੱਗੀ ਨਜ਼ਦੀਕ ਪੁੱਜੇ ਸੀ ਕਿ ਇਕ ਅਵਾਰਾ ਕੁੱਤੇ ਨੇ ਅੰਕਿਤ ਨੂੰ ਚਿਹਰੇ ਅਤੇ ਸਰੀਰ ਦੇ ਹੋਰ ਥਾਵਾਂ ਤੋਂ ਬੁਰੀ ਤਰ੍ਹਾਂ ਨੋਚ ਦਿੱਤਾ।

ਇਹ ਵੀ ਪੜ੍ਹੋ : CBSE 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਨਤੀਜੇ ਮਗਰੋਂ ਮੁਹੱਈਆ ਨਹੀਂ ਹੋਵੇਗੀ ਇਹ ਸਹੂਲਤ

ਬੱਚੇ ਨੂੰ ਕੁੱਤੇ ਤੋਂ ਬਚਾਉਣ ਦੀ ਕੋਸ਼ਿਸ਼ ’ਚ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਵੀ ਕੁੱਤੇ ਨੇ ਵੱਢ ਲਿਆ, ਜਦੋਂ ਕਿ ਪਿੰਡ ਦੇ ਇਕ ਨੌਜਵਾਨ ਨਵਦੀਪ ਸਿੰਘ ਨੂੰ ਵੀ ਅਵਾਰਾ ਕੁੱਤੇ ਨੇ ਵੱਢ ਲਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News