ਅਵਾਰਾ ਕੁੱਤੇ ਨੇ 3 ਸਾਲਾ ਮਾਸੂਮ ਦਾ ਮੂੰਹ ਨੋਚਿਆ
Monday, Dec 12, 2022 - 12:24 PM (IST)
ਡੇਰਾਬੱਸੀ (ਅਨਿਲ) : ਡੇਰਾਬੱਸੀ ਦੇ ਸੈਣੀ ਮੁਹੱਲੇ 'ਚ ਅਵਾਰਾ ਕੁੱਤੇ ਨੇ ਘਰ ਦੇ ਬਾਹਰ ਗਲੀ 'ਚ ਖੇਡ ਰਹੇ ਤਿੰਨ ਸਾਲਾ ਮਾਸੂਮ ਬੱਚੇ ’ਤੇ ਹਮਲਾ ਕਰਕੇ ਉਸਦਾ ਚਿਹਰਾ ਪੂਰੀ ਤਰ੍ਹਾਂ ਨੋਚ ਦਿੱਤਾ। ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਕੁੱਤੇ ਦੇ ਚੁੰਗਲ ’ਚੋਂ ਛੁਡਾ ਕੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਬੱਚੇ ਦੇ ਪਿਤਾ ਸੰਤੋਸ਼ ਕੁਮਾਰ ਨੇ ਦੱਸਿਆ ਕਿ ਉਸ ਦਾ 3 ਸਾਲਾ ਪੁੱਤਰ ਆਰੀਅਨ ਘਰ ਦੇ ਬਾਹਰ ਖੇਡ ਰਿਹਾ ਸੀ।
ਇਸ ਦੌਰਾਨ ਇਕ ਅਵਾਰਾ ਕੁੱਤੇ ਨੇ ਆਰੀਅਨ ’ਤੇ ਹਮਲਾ ਕਰ ਦਿੱਤਾ। ਕੁੱਤੇ ਨੇ ਬੱਚੇ ਦੇ ਚਿਹਰੇ ’ਤੇ ਹਮਲਾ ਕੀਤਾ। ਚਿਹਰੇ ’ਤੇ ਦੰਦਾਂ ਦੇ ਡੂੰਘੇ ਜ਼ਖਮ ਹੋ ਗਏ। ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਨਗਰ ਕੌਂਸਲ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸ਼ਹਿਰ 'ਚ ਘੁੰਮਦੇ ਆਵਾਰਾ ਅਤੇ ਖੂੰਖਾਰ ਕੁੱਤਿਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।