ਫਗਵਾੜਾ ਰੇਲਵੇ ਸਟੇਸ਼ਨ ਨੇੜੇ 2 ਸਾਲਾ ਬੱਚੇ ਨੂੰ ਆਵਾਰਾ ਕੁੱਤੇ ਨੇ ਨੋਚਿਆ

Thursday, Sep 05, 2019 - 04:27 PM (IST)

ਫਗਵਾੜਾ ਰੇਲਵੇ ਸਟੇਸ਼ਨ ਨੇੜੇ 2 ਸਾਲਾ ਬੱਚੇ ਨੂੰ ਆਵਾਰਾ ਕੁੱਤੇ ਨੇ ਨੋਚਿਆ

ਜਲੰਧਰ/ਫਗਵਾੜਾ (ਸੋਨੂੰ)— ਫਗਵਾੜਾ ਰੇਲਵੇ ਸਟੇਸ਼ਨ ਕੋਲ ਬਣੇ ਰੇਲਵੇ ਕੁਆਰਟਰਾਂ 'ਤੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੁਆਰਟਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਕੁੱਤੇ ਨੇ ਨੋਚ ਦਿੱਤਾ। ਬੁਰੀ ਤਰ੍ਹਾਂ ਜ਼ਖਮੀ ਹੋਏ ਬੱਚੇ ਨੂੰ ਇਲਾਜ ਲਈ ਫਗਵਾੜਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਬੱਚੇ ਦੇ ਪਿਤਾ ਮਨੋਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਦੋ ਸਾਲ ਦਾ ਬੇਟਾ ਆਦਿਤਿਆ ਆਪਣੀ ਭੈਣ ਦੇ ਨਾਲ ਕੁਆਰਟਰ ਦੇ ਕੋਲ ਹੀ ਖੇਡ ਰਿਹਾ ਸੀ ਕਿ ਆਵਾਰਾ ਕੁੱਤੇ ਨੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਕੋਲ ਲੋਕਾਂ ਦਾ ਆਉਣਾ-ਜਾਣਾ ਰਹਿੰਦਾ ਹੈ ਅਤੇ ਇਥੇ ਦਰਜਨਾਂ ਦੇ ਹਿਸਾਬ ਨਾਲ ਆਵਾਰਾ ਕੁੱਤੇ ਘੁੰਮਦੇ ਰਹਿੰਦੇ ਹਨ, ਜੋ ਕਿਸੇ ਵੀ ਸਮੇਂ ਵੱਢ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਆਵਾਰ ਕੁੱਤਿਆਂ 'ਤੇ ਨਕੇਲ ਕੱਸਣੀ ਚਾਹੀਦੀ ਹੈ। 

PunjabKesari
ਜ਼ਿਕਰਯੋਗ ਹੈ ਕਿ ਸ਼ਹਿਰ 'ਚ ਇਨੀਂ ਦਿਨੀਂ ਆਵਾਰਾ ਕੁੱਤਿਆਂ ਦੀ ਭਰਮਾਰ ਲੱਗੀ ਹੋਈ ਹੈ। ਇਸ 'ਤੇ ਪ੍ਰਸ਼ਾਸਨ ਵੱਲ ਕੋਈ ਵੀ ਧਿਆਨ ਨਹੀਂ ਦੇ ਰਿਹਾ ਹੈ। ਇਸ ਸਬੰੰਧ ਜਦੋਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਕਮਲ ਕਿਸ਼ੋਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪਿਛਲੇ 8 ਮਹੀਨਿਆਂ 'ਚ ਕੁੱਤਿਆਂ ਦੇ ਵੱਢਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਕੁੱਤੇ ਦੇ ਵੱਢਣ 'ਤੇ ਵਿਅਕਤੀ ਨੂੰ ਟੀਕੇ ਲਗਾਏ ਜਾਂਦੇ ਹਨ, ਜੋ ਬਾਜ਼ਾਰ 'ਚੋਂ ਪੈਸਿਆਂ ਦੇ ਮਿਲਦੇ ਹਨ ਜਦਕਿ ਸਰਕਾਰੀ ਹਸਪਤਾਲ 'ਚ 10 ਰੁਪਏ ਦੀ ਪਰਚੀ 'ਤੇ ਫਰੀ ਲਗਾਏ ਜਾਂਦੇ ਹਨ।


author

shivani attri

Content Editor

Related News