ਅਵਾਰਾ ਕੁੱਤਿਆਂ ਦੀ ਗਿਣਤੀ ਤੋਂ ਲੋਕ ਹੋ ਰਹੇ ਪਰੇਸ਼ਾਨ
Saturday, Feb 10, 2024 - 04:52 PM (IST)
ਤਰਨਤਾਰਨ (ਵਾਲੀਆ) : ਅਵਾਰਾ ਕੁੱਤਿਆਂ ਦੀ ਗਿਣਤੀ ’ਚ ਵਾਧਾ ਹੋਣ ਕਰਕੇ ਰੋਜ਼ਾਨਾ ਕਿਸੇ ਨਾ ਕਿਸੇ ਸ਼ਹਿਰ, ਪਿੰਡ, ਮੁਹੱਲਿਆਂ ’ਚ ਕੁੱਤਿਆਂ ਵਲੋਂ ਲੋਕਾਂ ਨੂੰ ਵੱਢਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਨਾਲ ਕਈ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਵੀ ਹੱਥ ਧੋਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਹੁਤੇ ਵਿਅਕਤੀ ਕੁੱਤਿਆਂ ਦੇ ਵੱਢਣ 'ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਲੋਕ ਆਪਣੇ ਬੱਚਿਆਂ ਦੇ ਬਚਾਅ ਲਈ ਉਨ੍ਹਾਂ ਨੂੰ ਘਰਾਂ ’ਚ ਬੰਦ ਰੱਖਣ ਮਜਬੂਰ ਹੋ ਰਹੇ ਹਨ।
ਸਮਾਜ ਸੇਵੀ ਸੁਖਵਿੰਦਰ ਸਿੰਘ ਪੱਪੂ, ਗੁਰਜੀਤ ਸਿੰਘ, ਪ੍ਰਿੰਸੀਪਲ ਗੁਰਦਿਆਲ ਸਿੰਘ ਪਾਸੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਵੱਧ ਰਹੀ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਪਹਿਲ ਦੇ ਆਧਾਰ ’ਤੇ ਉਪਰਾਲੇ ਕੀਤੇ ਜਾਣ ਤਾਂ ਜੋ ਨਿਤ ਆਏ ਨਦ ਕੁੱਤਿਆਂ ਕਰਕੇ ਹੋ ਰਹੀਆਂ ਘਟਨਾਵਾਂ ਤੋਂ ਨਿਯਾਤ ਮਿਲ ਸਕੇ।