ਅੰਮ੍ਰਿਤਸਰ ''ਚ ਬੇਜ਼ੁਬਾਨਾਂ ''ਤੇ ਤਸ਼ੱਦਦ, 7 ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਿਆ (ਵੀਡੀਓ)

02/09/2021 10:37:01 AM

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਰਾਣੀਬਾਗ ਇਲਾਕੇ 'ਚ ਉਸ ਵੇਲੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ, ਜਦੋਂ 7 ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਲਾਕੇ ਦੇ ਲੋਕਾਂ ਵੱਲੋਂ ਕੁੱਤਿਆਂ ਲਈ ਇਕ ਘਰ ਬਣਾਇਆ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਖਾਣਾ ਵੀ ਦਿੱਤਾ ਜਾਂਦਾ ਸੀ। ਇਸ ਬਾਰੇ ਦੱਸਦਿਆਂ ਸਥਾਨਕ ਇਲਾਕਾ ਵਾਸੀ ਸ. ਪਰਮਜੀਤ ਸਿੰਘ ਨੇ ਦੱਸਿਆ ਕਿ ਇੱਥੇ ਕੁੱਤਿਆਂ ਦੇ 15 ਬੱਚੇ ਕੋਈ ਛੱਡ ਗਿਆ ਸੀ, ਜਿਸ ਤੋਂ ਬਾਅਦ ਕੁੱਝ ਬੱਚੇ ਮਰ ਗਏ ਅਤੇ 11 ਬਾਕੀ ਬਚੇ।

ਇਹ ਵੀ ਪੜ੍ਹੋ : ਟਿੱਕਰੀ ਬਾਰਡਰ ਤੋਂ ਫਿਰ ਆਈ ਦੁਖ਼ਦ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ
ਇਸ ਲਈ ਆਲੇ-ਦੁਆਲੇ ਦੇ ਲੋਕਾਂ ਅਤੇ ਦੁਕਾਨਦਾਰਾਂ ਵੱਲੋਂ ਉਨ੍ਹਾਂ ਦੇ ਬਚਾਅ ਲਈ ਇਕ ਘਰ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਸਾਰੇ ਕੁੱਤੇ ਅਚਾਨਕ ਬੀਮਾਰ ਪੈ ਗਏ। ਇਨ੍ਹਾਂ 'ਚੋਂ 7 ਕੁੱਤਿਆਂ ਦੀ ਮੌਤ ਹੋ ਗਈ, ਜਦੋਂ ਕਿ 4 ਦਾ ਇਲਾਜ ਚੱਲ ਰਿਹਾ ਹੈ। ਪਰਮਜੀਤ ਸਿੰਘ ਨੇ ਕਿਹਾ ਕਿ ਇਹ ਕਿਸੇ ਨੇ ਸ਼ਰਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਇੰਨੀ ਠੰਡ ਵੀ ਨਹੀਂ ਪੈਂਦੀ, ਜਿਸ ਕਾਰਨ ਇਨ੍ਹਾਂ ਕੁੱਤਿਆਂ ਦੀ ਮੌਤ ਹੋਈ ਹੋਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨੀ ਅੰਦੋਲਨ ਨੂੰ ਹੋਰ ਭਖਾਉਣ ਲਈ ਪੰਜਾਬ 'ਚ ਹੋਵੇਗੀ ਪਹਿਲੀ 'ਮਹਾਂਪੰਚਾਇਤ'

ਉਨ੍ਹਾਂ ਕਿਹਾ ਕਿ ਕਿਸੇ ਨੇ ਇਨ੍ਹਾਂ ਕੁੱਤਿਆਂ ਨੂੰ ਜ਼ਹਿਰੀਲੀ ਚੀਜ਼ ਪਾਈ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕ ਕਾਫ਼ੀ ਦੁਖ਼ੀ ਦਿਖਾਈ ਦੇ ਰਹੇ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਾਨਵਰਾਂ ਦੀ ਸੰਸਥਾ ਨਾਲ ਜੁੜੇ ਲੋਕ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਹ ਇਕ ਦੁਖ਼ਦ ਘਟਨਾ ਹੈ ਅਤੇ ਇਸ ਤਰ੍ਹਾਂ ਬੇਜ਼ੁਬਾਨ ਜਾਨਵਰਾਂ ਨੂੰ ਮਾਰ ਦੇਣਾ ਬਹੁਤ ਹੀ ਗਲਤ ਹੈ। ਉਨ੍ਹਾਂ ਕਿਹਾ ਕਿ 4 ਕੁੱਤਿਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਕੈਬਨਿਟ ਮੰਤਰੀ ਦੇ ਰਿਸ਼ਤੇਦਾਰ ਨੇ ਫੜ੍ਹਿਆ 'ਆਪ' ਦਾ ਝਾੜੂ

ਇਸ ਬਾਰੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਰਮਜੀਤ ਸਿੰਘ ਵੱਲੋਂ ਦਰਖ਼ਾਸਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਤਿਆਂ ਦੀ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਨੋਟ : ਸਮਾਜ 'ਚ ਮਨੁੱਖਾਂ ਵੱਲੋਂ ਬੇਜ਼ੁਬਾਨ ਜਾਨਵਰਾਂ 'ਤੇ ਢਾਹੇ ਜਾਣ ਵਾਲੇ ਤਸ਼ੱਦਦ ਬਾਰੇ ਤੁਹਾਡੀ ਕੀ ਹੈ ਰਾਏ
 


Babita

Content Editor

Related News