ਖੰਨਾ ’ਚ ਦਿਲ ਵਲੂੰਧਰਣ ਵਾਲੀ ਘਟਨਾ, 20 ਤੋਂ ਵੱਧ ਕੁੱਤਿਆਂ ਦਾ ਬੇਰਹਿਮੀ ਨਾਲ ਕਤਲ

Friday, May 19, 2023 - 06:32 PM (IST)

ਖੰਨਾ ’ਚ ਦਿਲ ਵਲੂੰਧਰਣ ਵਾਲੀ ਘਟਨਾ, 20 ਤੋਂ ਵੱਧ ਕੁੱਤਿਆਂ ਦਾ ਬੇਰਹਿਮੀ ਨਾਲ ਕਤਲ

ਖੰਨਾ (ਵਿਪਨ ਬੀਜਾ) : ਇਥੋਂ ਦੇ ਲਲਹੇੜੀ ਰੋਡ ’ਤੇ ਸਥਿਤ ਕੇਹਰ ਸਿੰਘ ਕਲੋਨੀ ’ਚ ਕੁਝ ਸ਼ਰਾਰਤੀ ਅਨਸਰਾਂ ਨੇ 20 ਤੋਂ ਵੱਧ ਆਵਾਰਾ ਕੁੱਤਿਆਂ ਨੂੰ ਜ਼ਹਿਰੀਲੇ ਲੱਡੂ ਖੁਆ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਜਦੋਂ ਲੋਕਾਂ ਨੂੰ ਲੱਗਾ ਤਾਂ ਸਾਰੇ ਹੈਰਾਨ ਰਹਿ ਗਏ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ’ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ ਇਲਾਕਾ ਵਾਸੀਆਂ ਨੇ ਦੱਸਿਆ ਕਿ ਕੱਲ੍ਹ ਤੱਕ ਇਲਾਕੇ ਵਿਚ ਕਰੀਬ 20 ਤੋਂ 25 ਆਵਾਰਾ ਕੁੱਤੇ ਘੁੰਮ ਰਹੇ ਸਨ ਪਰ ਅੱਜ ਇਹ ਸਾਰੇ ਅਚਾਨਕ ਗਾਇਬ ਸਨ। ਹੁਣ ਤਕ 5 ਕੁੱਤਿਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਜਿਨ੍ਹਾਂ ਨੂੰ ਲੋਕਾਂ ਵਲੋਂ ਦਫਨਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ

ਉਨ੍ਹਾਂ ਕਿਹਾ ਕਿ ਸ਼ਰਾਰਤੀ ਲੋਕਾਂ ਨੇ ਕੁੱਤਿਆਂ ਨੂੰ ਖਾਣੇ ਵਿਚ ਜ਼ਹਿਰ ਦੇ ਕੇ ਮਾਰਿਆ ਹੈ। ਲੋਕਾਂ ਨੇ ਦੱਸਿਆ ਕਿ ਸਵੇਰ ਤੋਂ ਇਲਾਕੇ ਵਿਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ, ਜਿਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਤੜਫ ਤੜਫ ਕੇ ਮੌਤ ਹੋ ਗਈ। ਲੋਕਾਂ ਨੇ ਦੱਸਿਆ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਈ. ਓ. ਹਰਪਾਲ ਸਿੰਘ ਵੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਲਿਆਂਦਾ ਗਿਆ ਭਾਰਤ

ਕੀ ਕਹਿਣਾ ਹੈ ਪੁਲਸ ਦਾ

ਡੀ. ਐੱਸ. ਪੀ. ਟ੍ਰੇਨੀ ਏਡੀਸ਼ਨਲ ਐੱਸ. ਐੱਚ. ਓ. ਮਨਦੀਪ ਕੌਰ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਕੁੱਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕ ਕੁੱਤਿਆਂ ਦੀ ਗਿਣਤੀ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਸ ਪਤਾ ਲਗਾ ਰਹੀ ਹੈ ਕਿ ਕਿਸ ਵਿਅਕਤੀ ਵਲੋਂ ਕੁੱਤਿਆਂ ਦਾ ਕਤਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਤੜਕੇ 3 ਵਜੇ ਘਰ ’ਚ ਦਾਖਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News