ਕੈਂਟ ਬੋਰਡ ਫਿਰੋਜ਼ਪੁਰ ਵੱਲੋਂ ਕੁੱਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ
Sunday, Mar 30, 2025 - 12:21 PM (IST)

ਫਿਰੋਜ਼ਪੁਰ (ਕੁਮਾਰ) : ਕੈਂਟ ਬੋਰਡ ਫਿਰੋਜ਼ਪੁਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੈਨੇਟਰੀ ਸੁਪਰੀਡੈਂਟ ਅਭਿਸ਼ੇਕ ਪਾਂਡੇ ਅਤੇ ਸੈਨੇਟਰੀ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਛਾਉਣੀ ਖੇਤਰ ’ਚ 500 ਕੁੱਤਿਆਂ ਦੀ ਨਸਬੰਦੀ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਪ੍ਰਾਜੈਕਟ ’ਤੇ 7.5 ਲੱਖ ਰੁਪਏ ਖ਼ਰਚ ਆਉਣਗੇ।
ਹੁਣ ਤੱਕ 108 ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ ਅਤੇ ਰੋਜ਼ਾਨਾ ਇਸ ਮੁਹਿੰਮ ਤਹਿਤ ਕਾਰਵਾਈ ਜਾਰੀ ਹੈ ਅਤੇ ਕੋਈ ਵੀ ਕੁੱਤਾ ਨਸਬੰਦੀ ਤੋਂ ਬਿਨਾਂ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸਬੰਦੀ ਨਾਲ ਕੁੱਤਿਆਂ ਦੀ ਵੱਧ ਰਹੀ ਗਿਣਤੀ ਰੁਕ ਜਾਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ।