ਸ਼ਹਿਰੀ ਤੇ ਦਿਹਾਤੀ ਖੇਤਰ ਵਿਚ ਅਾਵਾਰਾ ਖੂੰਖਾਰ ਕੁੱਤਿਆਂ ਦੀ ਦਹਿਸ਼ਤ

Sunday, Jul 08, 2018 - 12:26 AM (IST)

ਸ਼ਹਿਰੀ ਤੇ ਦਿਹਾਤੀ ਖੇਤਰ ਵਿਚ ਅਾਵਾਰਾ ਖੂੰਖਾਰ ਕੁੱਤਿਆਂ ਦੀ ਦਹਿਸ਼ਤ

 ਬਟਾਲਾ,   (ਮਠਾਰੂ)-  ਸ਼ਹਿਰੀ ਅਤੇ ਦਿਹਾਤੀ ਖੇਤਰ ਅੰਦਰ ਅਾਵਾਰਾ ਖੂੰਖਾਰ ਕੁੱਤਿਆਂ ਦੀ ਦਹਿਸ਼ਤ ਦਿਨ ਪ੍ਰਤੀਦਿਨ ਵਧਦੀ ਜਾ ਰਹੀ ਹੈ, ਜਿਸ ਕਰ ਕੇ ਇਨ੍ਹਾਂ ਕੁੱਤਿਆਂ ਵੱਲੋਂ ਇਨਸਾਨਾਂ ਅਤੇ ਜਾਨਵਰਾਂ ਨੂੰ  ਸ਼ਿਕਾਰ ਬਣਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਜ਼ਿਲਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਅਾਵਾਰਾ ਕੁੱਤਿਆਂ ਨੂੰ ਕਾਬੂ ਕਰਨ  ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਬੇਹੱਦ ਮੁਸ਼ਕਲ ਹੋਇਆ ਪਿਆ ਹੈ। ਇਸ ਲਈ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਨ੍ਹਾਂ ਅਾਵਾਰਾ ਕੁੱਤਿਆਂ ਦੇ ਕਹਿਰ ਤੋਂ ਬਚਾਉਣ ਲਈ ਜਲਦ ਠੋਸ ਉਪਰਾਲੇ ਕੀਤੇ ਜਾਣ। ਸ਼ਹਿਰੀ ਖੇਤਰ  ਅੰਦਰ ਰਾਤ 9 ਵਜੇ ਤੋਂ ਬਾਅਦ ਅਤੇ ਸਵੇਰੇ ਤਡ਼ਕਸਾਰ ਇਨ੍ਹਾਂ ਕੁੱਤਿਆਂ ਦੇ ਝੁੰਡ ਸਡ਼ਕਾਂ ਉਪਰ ਘੁੰਮਦੇ ਰਹਿੰਦੇ ਹਨ। ਜਦੋਂ ਵੀ ਇਨ੍ਹਾਂ ਨੂੰ ਕੋਈ ਇਕੱਲਾ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਇਹ ਉਸ ਉਪਰ ਹਮਲਾ ਕਰ ਦਿੰਦੇ ਹਨ। ਸਵੇਰੇ  ਗੁਰਦੁਆਰਾ ਸਾਹਿਬ ਅਤੇ ਮੰਦਰਾਂ  ਵਿਚ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਹੱਥਾਂ ਵਿਚ ਡਾਂਗਾਂ ਅਤੇ ਸੋਟੇ ਲੈ ਕੇ ਜਾਣਾ ਪੈਂਦਾ ਹੈ। ਇਥੇ ਹੀ ਬੱਸ ਨਹੀਂ   ਜੇਕਰ ਕੋਈ ਵੀ ਬੱਚਾ, ਬਜ਼ੁਰਗ, ਅੌਰਤ ਜਾਂ ਫਿਰ ਮਰਦ ਇਨ੍ਹਾਂ ਦੇ ਕਾਬੂ ਆ ਜਾਵੇ ਤਾਂ ਇਹ ਉਸ ਨੂੰ ਵੱਢ ਦਿੰਦੇ ਹਨ। ਦਿਹਾਤੀ ਖੇਤਰ ਵਿਚ ਜਿਥੇ ਇਹ ਕੁੱਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸ਼ਿਕਾਰ ਬਣਾ ਰਹੇ ਹਨ, ਉਥੇ ਨਾਲ ਹੀ ਕਿਸਾਨਾਂ ਦੇ ਡੇਰਿਆਂ ਉਪਰ ਇਕੱਲੇ ਬੱਝੇ ਹੋਏ ਪਸ਼ੂਆਂ ਦੇ ਬੱਚਿਆਂ ਨੂੰ ਵੀ ਨੋਚ-ਨੋਚ ਕੇ ਖਾ ਰਹੇ ਹਨ, ਜਿਸ ਕਾਰਨ ਇਲਾਕੇ ਅੰਦਰ ਕਾਫੀ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। 
 


Related News