ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
Monday, Nov 11, 2024 - 07:46 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਪਿੰਡ ਅਵਾਂਖਾ ਵਿੱਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਨਾਲ ਕੁੱਟਮਾਰ ਕਰ ਕੇ 2 ਲੁਟੇਰਿਆਂ ਵੱਲੋਂ ਮੋਟਰਸਾਈਕਲ, ਮੋਬਾਇਲ ਫੋਨ ਅਤੇ 800 ਰੁਪਏ ਨਕਦੀ ਖੋਹ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਕਾਸ ਕੁਮਾਰ ਵਾਸੀ ਅਵਾਂਖਾ ਨੇ ਦੱਸਿਆ ਕਿ ਉਹ ਪੱਥਰ ਟਾਈਲ ਲਗਾਉਣ ਦਾ ਕੰਮ ਕਰਦਾ ਹੈ ਤੇ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਹ ਬਹਿਰਾਮਪੁਰ ਰੋਡ 'ਤੇ ਬਣੇ ਫਾਟਕ ਨੂੰ ਪਾਰ ਕਰ ਕੇ ਜਾ ਰਿਹਾ ਸੀ। ਇਸ ਦੌਰਾਨ ਉਥੇ ਖੜ੍ਹੇ 2 ਨੌਜਵਾਨਾਂ ਨੇ ਉਸ ਨੂੰ ਰੋਕ ਕੇ ਲਿਫਟ ਮੰਗੀ ਤਾਂ ਉਸ ਨੇ ਮੋਟਰਸਾਈਕਲ ਰੋਕ ਕੇ ਉਨ੍ਹਾਂ ਨੂੰ ਬਿਠਾ ਲਿਆ।
ਇਹ ਵੀ ਪੜ੍ਹੋ- ਰੇਲਵੇ ਦੇ ਯਾਤਰੀਆਂ ਲਈ ਅਹਿਮ ਖ਼ਬਰ ; ਹੁਣ ਲੁਧਿਆਣਾ ਨਹੀਂ ਰੁਕਣਗੀਆਂ ਇਹ ਟਰੇਨਾਂ
ਜਦੋਂ ਹੀ ਉਹ ਥੋੜ੍ਹਾ ਅੱਗੇ ਸੂਏ ਦੀ ਪੁਲੀ ਕੋਲ ਪਹੁੰਚੇ ਤਾਂ ਦੋਵਾਂ ਨੌਜਵਾਨਾਂ ਨੇ ਉਤਰ ਕੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਤੇ ਉਸ ਦੀ ਜੇਬ 'ਚੋਂ ਮੋਬਾਇਲ ਫੋਨ, 800 ਰੁਪਏ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਅਵਾਂਖੇ ਵੱਲ ਨੂੰ ਫਰਾਰ ਹੋ ਗਏ। ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਸ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਉਨ੍ਹਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਮੋਟਰਸਾਈਕਲ ਉਸ ਦੇ ਹਵਾਲੇ ਕਰ ਦੇਣਗੇ।
ਇਹ ਵੀ ਪੜ੍ਹੋ- ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e