ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਕੀਤੀ ਖੁਦਕੁ਼ਸ਼ੀ

Tuesday, Sep 24, 2024 - 12:23 PM (IST)

ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਕੀਤੀ ਖੁਦਕੁ਼ਸ਼ੀ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਲੁਹਾਰ ਕਾ ਰੋਡ 'ਤੇ ਇਕ 40 ਸਾਲਾਂ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚਲਦੇ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਇਸ ਮੌਕੇ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਆਪਣੀ ਘਰਵਾਲੀ ਨਾਲ ਝਗੜਾ ਚੱਲ ਰਿਹਾ ਸੀ ਤੇ ਘਰਵਾਲੀ ਵੱਲੋਂ ਆਪਣੇ ਭਰਾਵਾਂ ਨੂੰ ਬੁਲਾ ਕੇ ਮਾੜਾ ਮੰਦਾ ਬੋਲ ਰਹੀ ਸੀ, ਜਿਸ ਦੇ ਚਲਦੇ ਉਹ ਦੋ ਦਿਨ ਪਹਿਲਾਂ ਲੜਾਈ ਝਗੜਾ ਕਰਕੇ ਆਪਣੇ ਪੇਕੇ ਘਰ ਚੱਲੀ ਗਈ ਤੇ ਬੱਚੇ ਵੀ ਨਾਲ ਲੈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਇਸ ਦੌਰਾਨ ਨੌਜਵਾਨ ਦੁਖੀ ਰਹਿਣ ਲੱਗਾ ਅਤੇ ਉਸ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉੱਥੇ ਹੀ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਉਸਦੀ ਪਤਨੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ  ਹੈ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਇਸ ਮੌਕੇ ਪੁਲਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜਿਸਦੀ ਉਮਰ 40 ਸਾਲ ਦੇ ਕਰੀਬ ਉਮਰ ਹੈ, ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਨਾਮ ਰਾਜਨ ਹੈ ਤੇ ਉਸਦੀ ਘਰਵਾਲੀ ਨਾਲ ਉਸਦਾ ਝਗੜਾ ਚੱਲ ਰਿਹਾ ਸੀ। ਜਿਸਦੇ ਚਲਦੇ ਉਸ ਨੇ ਘਰੇਲੂ ਕਲੇਸ਼ ਨੂੰ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਮੌਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਗਿਆ ਹੈ, ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News