ਘਰੇਲੂ ਕਲੇਸ਼ ਤੋਂ ਦੁਖੀ ਪਤੀ ਨੇ ਚੁੱਕਿਆ ਖੌਫਨਾਕ ਕਦਮ (ਵੀਡੀਓ)

Sunday, Apr 10, 2022 - 08:29 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪਿੰਡ ਬਰੀਵਾਲਾ 'ਚ ਐਤਵਾਰ ਸਵੇਰ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਸਰਬਜੀਤ ਕੌਰ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਸੀ, ਜਿਸ ਦਾ 17 ਸਾਲ ਪਹਿਲਾਂ ਬਰੀਵਾਲਾ ਵਾਸੀ ਜਸਦੀਪ ਸਿੰਘ ਨਾਲ ਵਿਆਹ ਹੋਇਆ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਥਾਣਾ ਬਰੀਵਾਲਾ ਦੀ ਪੁਲਸ ਨੇ ਪਤੀ, ਸੱਸ ਅਤੇ ਸਹੁਰੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਸਰਬਜੀਤ ਕੌਰ (36) ਜੋ ਕਿ ਜਸਵੀਰ ਸਿੰਘ ਨਾਲ ਵਿਆਹੀ ਹੋਈ ਸੀ, ਦੇ ਇਕ 15 ਸਾਲ ਦਾ ਲੜਕਾ ਹੈ। ਅੱਜ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਸਰਬਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਵਿਹੜੇ ’ਚ ਖੂਨ ਨਾਲ ਲੱਥਪਥ ਪਈ ਸੀ।

ਇਹ ਵੀ ਪੜ੍ਹੋ : ਵਿਆਹ ਦਾ ਝਾਂਸਾ ਦੇ ਕੇ ਹਿਮਾਚਲ ਦੇ ਹੋਟਲ 'ਚ ਲਿਜਾ ਕੀਤਾ ਸ਼ਰਮਨਾਕ ਕਾਰਾ

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਅਮਰਜੀਤ ਸਿੰਘ ਤੇ ਥਾਣਾ ਬਰੀਵਾਲਾ ਦੇ ਐੱਸ. ਐੱਚ. ਓ. ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕਤਸਰ ਭੇਜ ਦਿੱਤਾ। ਮ੍ਰਿਤਕਾ ਦੇ ਪਿਤਾ ਭਰਪੂਰ ਸਿੰਘ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਲੜਕੀ ਦਾ ਸਹੁਰਾ ਪਰਿਵਾਰ ਅਕਸਰ ਉਸ ਨਾਲ ਲੜਦਾ-ਝਗੜਦਾ ਰਹਿੰਦਾ ਸੀ ਤੇ ਅੱਜ ਸਵੇਰੇ ਉਸ ਦੇ ਪਤੀ ਜਸਵੀਰ ਸਿੰਘ, ਸੱਸ ਰਾਜਵਿੰਦਰ ਕੌਰ ਤੇ ਸਹੁਰਾ ਸੁਖਦੇਵ ਸਿੰਘ ਨੇ ਮਿਲ ਕੇ ਉਨ੍ਹਾਂ ਦੀ ਬੇਟੀ ਦਾ ਕੁਹਾੜੀ ਤੇ ਰੰਬਾ ਮਾਰ ਕੇ ਕਤਲ ਕਰ ਦਿੱਤਾ। ਸਰਬਜੀਤ ਕੌਰ ਦੇ ਪੇਕੇ ਪਰਿਵਾਰ ਵੱਲੋਂ ਮ੍ਰਿਤਕਾ ਦੀ ਸੱਸ, ਸਹੁਰੇ ਤੇ ਪਤੀ ’ਤੇ ਦੋਸ਼ ਲਗਾਏ ਕਿ ਤਿੰਨਾਂ ਨੇ ਮਿਲ ਕੇ ਉਨ੍ਹਾਂ ਦੀ ਲੜਕੀ ਦਾ ਕਤਲ ਕੀਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਏ ਕਿ ਸਹੁਰਾ ਪਰਿਵਾਰ ਉਨ੍ਹਾਂ ਦੀ ਬੇਟੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦਾ ਸੀ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Manoj

Content Editor

Related News