ਘਰੇਲੂ ਕਲੇਸ਼ ਦਾ ਖ਼ੌਫਨਾਕ ਅੰਜਾਮ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Tuesday, Dec 15, 2020 - 06:10 PM (IST)

ਘਰੇਲੂ ਕਲੇਸ਼ ਦਾ ਖ਼ੌਫਨਾਕ ਅੰਜਾਮ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕੋਟਕਪੂਰਾ (ਨਰਿੰਦਰ) : ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਘਰੇਲੂ ਝਗੜੇ ਕਾਰਣ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧ ਵਿਚ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮਾਤਾ ਬਲਜੀਤ ਕੌਰ ਪਤਨੀ ਤੇਜਾ ਸਿੰਘ ਵਾਸੀ ਕੋਟਕਪੂਰਾ ਦੇ ਬਿਆਨਾਂ 'ਤੇ ਥਾਣਾ ਸਿਟੀ ਕੋਟਕਪੂਰਾ ਵੱਲੋਂ ਮ੍ਰਿਤਕ ਦੀ ਪਤਨੀ ਸਮੇਤ 6 ਔਰਤਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਥਾਨਕ ਮੋਗਾ ਰੋਡ 'ਤੇ ਕਟਾਰੀਆ ਹਸਪਤਾਲ ਦੇ ਪਿਛਲੇ ਪਾਸੇ ਰਹਿੰਦੇ ਗੁਰਪ੍ਰੀਤ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਪੁਲਸ ਨੂੰ ਦਿੱਤੇ ਬਿਆਨ ਵਿਚ ਬਲਜੀਤ ਕੌਰ ਪਤਨੀ ਤੇਜਾ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਗੁਰਪ੍ਰੀਤ ਸਿੰਘ ਦਾ ਵਿਆਹ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਦੀ ਕੋਮਲ ਨਾਲ ਹੋਇਆ ਸੀ। ਉਸਨੇ ਦੱਸਿਆ ਕਿ 11 ਦਸੰਬਰ ਨੂੰ ਗੁਰਮੀਤ ਕੌਰ, ਸੁਨੀਤਾ, ਕੰਮੋ ਵਾਸੀ ਪਿੰਡ ਪੰਜਗਰਾਈਂ ਖੁਰਦ ਤੋਂ ਇਲਾਵਾ ਰਾਜੂ ਅਤੇ ਮੋਨਿਕਾ ਵਾਸੀ ਪਿੰਡ ਖੁੰਦੜ ਉਨ੍ਹਾਂ ਦੇ ਘਰ ਆਈਆਂ ਅਤੇ ਉਨ੍ਹਾਂ ਨਾਲ ਝਗੜਾ ਕਰਨ ਲੱਗ ਪਈਆਂ ਅਤੇ ਉਸਦੀ ਨੂੰਹ ਕੋਮਲ ਨੂੰ ਆਪਣੇ ਨਾਲ ਲੈ ਗਈਆਂ।

ਉਸਨੇ ਦੱਸਿਆ ਕਿ ਜ਼ਿੰਮੇਵਾਰ ਵਿਅਕਤੀਆਂ ਨੇ ਇਸ ਦੌਰਾਨ ਸਾਡਾ ਰਾਜ਼ੀਨਾਮਾ ਕਰਵਾ ਦਿੱਤਾ ਸੀ ਪਰ ਉਸਦਾ ਮੁੰਡਾ ਬੇਇਜ਼ਤੀ ਮਹਿਸੂਸ ਕਰਨ ਲੱਗਿਆ ਅਤੇ ਉਸਨੇ ਪੱਖੇ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ। ਇਸ ਸਬੰਧ ਵਿਚ ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News