ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ

Saturday, Oct 09, 2021 - 03:03 PM (IST)

ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ

ਬਟਾਲਾ ( ਸਾਹਿਲ ) - ਨਜ਼ਦੀਕੀ ਪਿੰਡ ਰਾਏਚੱਕ ਵਿਖੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਰਾਏਚੱਕ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ.ਐੱਸ.ਆਈ ਗੁਰਜਿੰਦਰ ਸਿੰਘ, ਏ.ਐੱਸ.ਆਈ ਰਛਪਾਲ ਸਿੰਘ ਅਤੇ ਏ.ਐੱਸ.ਆਈ ਗੁਰਮੇਲ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਪ੍ਰੇਸ਼ਾਨ ਰਹਿੰਦਾ ਸੀ।

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

ਉਨ੍ਹਾਂ ਦੱਸਿਆ ਕਿ ਪਿੰਡ ਅਰਜਨਪੁਰਾ ਵਿਖੇ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਆਇਆ ਸੀ ਕਿ ਇਸ ਨੇ ਮੋਟਰ ਵਾਲੀ ਖੂਹੀ ’ਚ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਮਿ੍ਰਤਕ ਗੁਰਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤੀ ਹੈ ਅਤੇ ਇਸ ਦੀ ਪਤਨੀ ਗੁਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ 174 ਸੀਆਰ.ਪੀ.ਸੀ ਤਹਿਤ ਕਾਰਵਾਈ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


author

rajwinder kaur

Content Editor

Related News