ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
Tuesday, Nov 19, 2024 - 05:58 AM (IST)
ਲੁਧਿਆਣਾ- ਇਕ ਪਾਸੇ ਜਿੱਥੇ ਧੁੰਦ ਨੇ ਲੋਕਾਂ ਦਾ ਜੀਉਣਾ ਮੁਹਾਲ ਕੀਤਾ ਹੋਇਆ ਹੈ, ਉੱਥੇ ਹੀ ਆਉਣ-ਜਾਣ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਵੀਂ ਰੇਲਵੇ ਲਾਈਨ ਵਿਛਾਉਣ ਲਈ ਲੁਧਿਆਣਾ ਦੇ ਦਮੋਰੀਆ ਪੁਲ ਨੂੰ 3 ਮਹੀਨੇ ਲਈ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਦੇ ਇਸ ਫ਼ੈਸਲੇ ਮਗਰੋਂ ਜਿੱਥੇ ਲੁਧਿਆਣਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਵੇਗੀ, ਉੱਥੇ ਹੀ ਉੱਥੋਂ ਦੇ ਦੁਕਾਨਦਾਰਾਂ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ, ਕਿਉਂਕਿ 3 ਮਹੀਨੇ ਨਿਰਮਾਣ ਕਾਰਜਾਂ ਕਾਰਨ ਪੁਲ ਬੰਦ ਰਹਿਣ ਕਾਰਨ ਉਨ੍ਹਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ। ਅਜਿਹੇ 'ਚ ਇਸ ਗੱਲ ਦਾ ਵੀ ਪ੍ਰਸ਼ਾਸਨ ਨੂੰ ਧਿਆਨ ਰੱਖਣਾ ਪਵੇਗਾ ਕਿ ਲੁਧਿਆਣਾ ਦੇ ਇਸ ਪਾਸੇ ਜਾਣ ਵਾਲੇ ਲੋਕਾਂ ਲਈ ਕੋਈ ਹੋਰ ਰੂਟ ਸਹੀ ਤਰੀਕੇ ਨਾਲ ਚਲਾਇਆ ਜਾਵੇ।
ਇਹ ਵੀ ਪੜ੍ਹੋ- ਅਮਰੀਕੀ ਸਰਕਾਰ ਨੇ ਦਿਖਾਈ ਸਖ਼ਤੀ ; ਪਾਰਕਾਂ-ਸ਼ਾਪਿੰਗ ਮਾਲਾਂ 'ਚ ਘੁੰਮ ਰਹੇ ਲੋਕਾਂ ਨੂੰ ਫੜ ਕੇ ਕੀਤਾ ਜਾ ਰਿਹੈ Deport
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e