ਗੈਸ ਤੇ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਨਾ ਹੋਵੋ ਪ੍ਰੇਸ਼ਾਨ, DC ਪਠਾਨਕੋਟ ਨੇ ਦਿੱਤਾ ਵੱਡਾ ਭਰੋਸਾ

Wednesday, Apr 01, 2026 - 08:10 AM (IST)

ਗੈਸ ਤੇ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਨਾ ਹੋਵੋ ਪ੍ਰੇਸ਼ਾਨ, DC ਪਠਾਨਕੋਟ ਨੇ ਦਿੱਤਾ ਵੱਡਾ ਭਰੋਸਾ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਮੌਜੂਦਾ ਸਮੇਂ ਖਾੜੀ ਖੇਤਰ ਦੇ ਦੇਸ਼ਾਂ ਵਿੱਚ ਬਣ ਰਹੇ ਜੰਗੀ ਤਣਾਅ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ ਹੈ। ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ‘ਤੇ ਲੋੜ ਅਨੁਸਾਰ  ਮਾਤਰਾ ਵਿੱਚ ਸਟਾਕ ਉਪਲਬਧ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਕਿਸਮ ਦੀ ਅਫਵਾਹ ਜਾਂ ਘਬਰਾਹਟ ਵਿੱਚ ਆ ਕੇ ਵਾਧੂ ਗੈਸ ਸਿਲੰਡਰਾਂ ਦੀ ਬੁਕਿੰਗ ਨਾ ਕੀਤੀ ਜਾਵੇ ਅਤੇ ਸਿਰਫ ਆਪਣੀ ਜ਼ਰੂਰਤ ਅਨੁਸਾਰ ਹੀ ਪਹਿਲਾਂ ਵਾਂਗ ਹੀ ਬੁਕਿੰਗ ਕੀਤੀ ਜਾਵੇ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਹਿਮਾਚਲ ਦੇ CM ਸੁੱਖੂ ਨੂੰ ਕੀਤਾ ਫ਼ੋਨ, ਐਂਟਰੀ ਟੈਕਸ ਵਾਧੇ ਦਾ ਫ਼ੈਸਲਾ ਵਾਪਸ ਲੈਣ ਲਈ ਕੀਤਾ ਧੰਨਵਾਦ
 
ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੋਟਰ ਵਾਹਨਾਂ ਲਈ ਪੈਟਰੋਲ ਅਤੇ ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲਪੀਜੀ (LPG) ਗੈਸ ਸਿਲੰਡਰਾਂ ਦੀ ਨਿਰੰਤਰ ਅਤੇ ਬਿਨਾ ਰੁਕਾਵਟ ਸਪਲਾਈ ਯਕੀਨੀ ਬਣਾਈ ਜਾਵੇ। ਪ੍ਰਸ਼ਾਸਨ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹੇ ਹਾਲਾਤਾਂ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਕਾਲਾਬਾਜ਼ਾਰੀ ਜਾਂ ਗੈਰ-ਕਾਨੂੰਨੀ ਸਟਾਕਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵੀ ਡਿਸਟ੍ਰੀਬਿਊਟਰ ਜਾਂ ਵਪਾਰੀ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਸਹਿਯੋਗ ਦੇਣ ਤਾਂ ਜੋ ਸਪਲਾਈ ਪ੍ਰਣਾਲੀ ਸੁਚਾਰੂ ਤਰੀਕੇ ਨਾਲ ਚੱਲਦੀ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News