ਟਰੰਪ ਦੀ ਸਖ਼ਤੀ ਨੇ ਪੰਜਾਬੀਆਂ ਸਣੇ ਹੋਰਾਂ ਦੇ ਡੁੱਬੋ ''ਤੇ ਅਰਬਾਂ ਰੁਪਏ! ਪਰਿਵਾਰਾਂ ਦੀ ਉੱਡੀ ਰਾਤਾਂ ਦੀ ਨੀਂਦ
Friday, Jan 31, 2025 - 02:23 PM (IST)
 
            
            ਕਪੂਰਥਲਾ (ਭੂਸ਼ਣ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਜਿਸ ਤਰ੍ਹਾਂ ਨਾਜਾਇਜ਼ ਪ੍ਰਵਾਸ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾਉਂਦੇ ਹੋਏ ਸੈਂਕੜਿਆਂ ਦੀ ਗਿਣਤੀ ’ਚ ਨਾਜਾਇਜ਼ ਪ੍ਰਵਾਸੀਆਂ ਨੂੰ ਅਮਰੀਕਾ ’ਚੋਂ ਕੱਢ ਦਿੱਤਾ ਹੈ। ਉੱਥੇ ਹੀ ਅਮਰੀਕੀ ਰਾਸ਼ਟਰਪਤੀ ਦੇ ਇਸ ਕਦਮ ਨੇ ਅਮਰੀਕਾ ਦੇ ਕੈਂਪਾਂ ’ਚ ਬੰਦ ਉਨ੍ਹਾਂ ਸੈਂਕੜੇ ਨੌਜਵਾਨਾਂ ਦੇ ਪਰਿਵਾਰਾਂ ’ਚ ਭਾਰੀ ਦਹਿਸ਼ਤ ਫ਼ੈਲਾ ਦਿੱਤੀ ਹੈ, ਜਿਨ੍ਹਾਂ ਨੂੰ ਫਰਜ਼ੀ ਟ੍ਰੈਵਲ ਏਜੰਟਾਂ ਦੇ ਮਾਰਫਤ ਖ਼ਤਰਨਾਕ ਜੰਗਲਾਂ ਦੇ ਰਸਤਿਆਂ ਤੋਂ ਮੈਕਸੀਕੋ ਸੀਮਾ ਤੱਕ ਭੇਜਿਆ ਗਿਆ ਸੀ। ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਇਲਾਕੇ ’ਚ ਦਿੱਲੀ ਪੁਲਸ ਵੱਲੋਂ ਇਕ ਜਾਅਲੀ ਟ੍ਰੈਵਲ ਏਜੰਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਜਿਹੇ ਮਾਮਲੇ ਸਾਹਮਣੇ ਆਉਣ ਦੀ ਸੰਭਾਵਨਾ ਵੱਧ ਗਈ ਹੈ।
ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਮਾਪਿਆਂ ਦੇ 20 ਸਾਲਾ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਜ਼ਿਕਰਯੋਗ ਹੈ ਕਿ ਆਪਣੀ ਚੋਣ ਮੁਹਿੰਮ ਦੌਰਾਨ ਅਮਰੀਕਾ ’ਚ ਰਹਿ ਰਹੇ ਲੱਖਾਂ ਨਾਜਾਇਜ਼ ਪ੍ਰਵਾਸੀਆਂ ਨੂੰ ਬਾਹਰ ਕੱਢਣ ਅਤੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਹੋਰ ਸਖ਼ਤ ਬਣਾਉਣ ਦੇ ਵਾਅਦੇ ਨਾਲ ਸੱਤਾ ’ਚ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ’ਤੇ ਅਮਰੀਕੀ ਫੌਜ ਤੇ ਪੁਲਸ ਨੇ ਪੂਰੇ ਦੇਸ਼ ’ਚ ਨਾਜਾਇਜ਼ ਅਪ੍ਰਵਾਸੀਆਂ ਖ਼ਿਲਾਫ਼ ਜ਼ਬਰਦਸਤ ਮੁਹਿੰਮ ਚਲਾ ਕੇ ਭਾਰਤੀਆਂ ਸਮੇਤ ਸਾਰੇ ਏਸ਼ੀਅਨ ਅਪ੍ਰਵਾਸੀਆਂ ’ਚ ਭਾਰੀ ਦਹਿਸ਼ਤ ਪੈਦਾ ਕਰ ਦਿੱਤੀ ਹੈ, ਜੋ ਕਿ ਲੰਬੇ ਸਮੇਂ ਤੋਂ ਨਾਜਾਇਜ਼ ਤੌਰ ’ਤੇ ਅਮਰੀਕਾ ’ਚ ਰਹਿ ਰਹੇ ਹਨ। ਇਨ੍ਹਾਂ ’ਚੋਂ ਕਾਫ਼ੀ ਵੱਡੀ ਗਿਣਤੀ ’ਚ ਅਪ੍ਰਵਾਸੀ ਟ੍ਰੈਵਲ ਏਜੰਟਾਂ ਨੂੰ 40 ਤੋਂ 50 ਲੱਖ ਰੁਪਏ ਦੀ ਰਕਮ ਅਦਾ ਕਰਕੇ ਗੁਆਟੇਮਾਲਾ, ਅਲਸਲਵਾਡੋਰ, ਨਿਕਾਰਾਗੁਆ ਅਤੇ ਮੈਕਸੀਕੋ ਦੇ ਖਤਰਨਾਕ ਰਸਤੇ ਤੋਂ ਹੁੰਦੇ ਹੋਏ ਅਮਰੀਕਾ ਪਹੁੰਚੇ ਸੀ। ਅਮਰੀਕੀ ਏਜੰਸੀਆਂ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਸਾਰੇ ਸ਼ਾਪਿੰਗ ਮਾਲ, ਪਾਰਕਾਂ ਅਤੇ ਭੀੜ ਭੜੱਕੇ ਵਾਲੇ ਥਾਵਾਂ ’ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਕਾਫ਼ੀ ਵੱਡੀ ਗਿਣਤੀ ’ਚ ਭਾਰਤੀਆਂ ਖਾਸ ਕਰਕੇ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਉਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਕੈਂਪਾਂ ’ਚ ਭੇਜ ਦਿੱਤਾ ਹੈ, ਜੋ ਕੁਝ ਮਹੀਨੇ ਪਹਿਲਾਂ ਹੀ ਲੱਖਾਂ-ਕਰੋੜਾਂ ਰੁਪਏ ਦੀ ਰਕਮ ਖ਼ਰਚ ਕਰਕੇ ਅਮਰੀਕਾ ਪਹੁੰਚੇ ਸੀ। ਇਨ੍ਹਾਂ ’ਚੋਂ ਕੁਝ ਨੌਜਵਾਨ ਤਾਂ ਇਕ ਤੋਂ ਡੇਢ ਸਾਲ ਤੱਕ ਦੱਖਣੀ ਅਮਰੀਕੀ ਦੇਸ਼ਾਂ ਦੇ ਜੰਗਲਾਂ ’ਚ ਫਸਣ ਦੇ ਬਾਅਦ ਹੀ ਅਮਰੀਕਾ ਪਹੁੰਚ ਸਕੇ ਸੀ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਮੈਰਿਜ ਪੈਲੇਸ ਦੇ ਬਾਹਰ ਵਿਆਹ ਆਏ ਮੁੰਡੇ ਦੀ ਮੌਤ, ਮਚਿਆ ਚੀਕ-ਚਿਹਾੜਾ
ਅਮਰੀਕੀ ਪੁਲਸ ਵੱਲੋਂ ਲਗਾਤਾਰ ਸ਼ਾਪਿੰਗ ਸੈਂਟਰਾਂ ’ਚ ਚੱਲ ਰਹੀ ਛਾਪੇਮਾਰੀ ਦੌਰਾਨ ਕਾਫ਼ੀ ਵੱਡੀ ਗਿਣਤੀ ’ਚ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਨੌਜਵਾਨ ਆਪਣੇ ਕੰਮਕਾਜ ਨੂੰ ਛੱਡ ਕੇ ਦੂਰ ਦੁਰਾਡੇ ਦੇ ਥਾਵਾਂ ‘ਤੇ ਲੁੱਕ ਗਏ ਹਨ ਤਾਂ ਜੋ ਉਨ੍ਹਾਂ ਨੂੰ ਫੜ ਕੇ ਵਾਪਸ ਭਾਰਤ ਨਾ ਭੇਜ ਦਿੱਤਾ ਜਾਵੇ। ਦੱਸਿਆ ਜਾਂਦਾ ਹੈ ਕਿ ਵਰਤਮਾਨ ਦੌਰ ’ਚ ਅਮਰੀਕਾ ਦੇ ਵੱਖ-ਵੱਖ ਕੈਂਪਾਂ ’ਚ ਘੱਟੋ ਘੱਟ 2 ਹਜ਼ਾਰ ਦੇ ਕਰੀਬ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਨੌਜਵਾਨ ਅਮਰੀਕਾ ’ਚ ਭੇਜਣ ਦਾ ਇੰਤਜ਼ਾਰ ਕਰ ਰਹੇ ਹਨ ਪਰ ਹੁਣ ਟਰੰਪ ਸਰਕਾਰ ਵੱਲੋਂ ਇਨ੍ਹਾਂ ਸਾਰੇ ਅਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਐਲਾਨ ਨੇ ਕਰੋੜਾਂ-ਅਰਬਾਂ ਰੁਪਏ ਦੀ ਰਕਮ ਖ਼ਰਚ ਕਰਕੇ ਅਮਰੀਕਾ ’ਚ ਆਏ ਇਨ੍ਹਾਂ ਦੇ ਪਰਿਵਾਰਿਕ ਮੈਂਬਰਾਂ ’ਚ ਭਾਰੀ ਡਰ ਪੈਦਾ ਕਰ ਦਿੱਤਾ ਹੈ ਤੇ ਇਨ੍ਹਾਂ ’ਚੋਂ ਵੱਡੀ ਗਿਣਤੀ ’ਚ ਨੌਜਵਾਨਾਂ ਦਾ ਆਪਣੇ ਪਰਿਵਾਰਾਂ ਦੇ ਨਾਲ ਸੰਪਰਕ ਨਹੀ ਹੋ ਪਾ ਰਿਹਾ ਹੈ।
ਉੱਥੇ ਹੀ ਇਸ ਤੋਂ ਇਲਾਵਾ ਮੈਕਸੀਕੋ, ਗੁਆਟੇਮਾਲਾ ਤੇ ਅਲਸਲਵਾਡੋਰ ’ਚ ਵੀ ਵੱਡੀ ਗਿਣਤੀ ’ਚ ਭਾਰਤੀ ਨੌਜਵਾਨ ਅਮਰੀਕਾ ਜਾਣ ਦੀਆਂ ਤਿਆਰੀਆ ’ਚ ਬੈਠੇ ਹਨ। ਇਕ ਅਨੁਮਾਨ ਅਨੁਸਾਰ ਟਰੰਪ ਸਰਕਾਰ ਆਉਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਲੋਕਾਂ ਦਾ 1 ਹਜ਼ਾਰ ਕਰੋੜ ਰੁਪਏ ਤੋਂ ਲੈ ਕੇ 1500 ਕਰੋੜ ਰੁਪਏ ਦੀ ਰਕਮ ਫਰਜ਼ੀ ਟ੍ਰੈਵਲ ਏਜੰਟਾਂ ਦੇ ਕੋਲ ਫਸ ਗਈ ਹੈ। ਇੰਨੀ ਵੱਡੀ ਰਕਮ ਖਰਚ ਕਰਨ ਦੇ ਬਾਅਦ ਵੀ ਇਨ੍ਹਾਂ ਨੌਜਵਾਨਾਂ ਦੇ ਅਮਰੀਕਾ ’ਚ ਕਾਨੂੰਨੀ ਰਸਤੇ ਨਾਲ ਪਹੁੰਚ ਸਕਣ ਦੀ ਸੰਭਾਵਨਾ ਜ਼ੀਰੋ ’ਤੇ ਆ ਕੇ ਰੁਕ ਗਈ ਹੈ। ਗੌਰ ਹੋਵੇ ਕਿ ਕੁਝ ਦਿਨ ਪਹਿਲਾਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇਕ ਨੌਜਵਾਨ ਨੂੰ ਜਦੋਂ ਨਵੀਂ ਦਿੱਲੀ ਦੇ ਇਮੀਗ੍ਰੇਸ਼ਨ ਦੇ ਅਧਿਕਾਰੀਆਂ ਨੇ ਸ਼ੱਕ ਪੈਣ ’ਤੇ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਉਸਦੇ ਪਾਸਪੋਰਟ ਦੇ 4 ਪੇਜ਼ ਫਟੇ ਹੋਏ ਸਨ, ਜਿਸ ਦੇ ਆਧਾਰ ’ਤੇ ਉਸ ਕੋਲੋਂ 41 ਲੱਖ ਰੁਪਏ ਲੈ ਕੇ ਉਸ ਨੂੰ ਖਤਰਨਾਕ ਰਸਤਿਆਂ ਰਾਹੀਂ ਅਮਰੀਕਾ ਭੇਜਣ ਵਾਲੇ ਇਕ ਫਰਜ਼ੀ ਟ੍ਰੈਵਲ ਏਜੰਟ ਨੂੰ ਦਿੱਲੀ ਪੁਲਸ ਨੇ ਸੁਲਤਾਨਪੁਰ ਲੋਧੀ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : Big Breaking: CM ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ
ਹੁਣ ਆਉਣ ਵਾਲੇ ਸਮੇਂ ’ਚ ਕਾਫ਼ੀ ਵੱਡੀ ਗਿਣਤੀ ’ਚ ਭਾਰਤੀ ਨੌਜਵਾਨਾਂ ਦੇ ਅਮਰੀਕਾ ਤੋਂ ਡਿਪੋਰਟ ਹੋਣ ਦੇ ਖ਼ਦਸ਼ੇ ਕਾਰਨ ਅਜਿਹੇ ਕਈ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਪੁਲਸ ਵੱਡੇ ਪੱਧਰ ’ਤੇ ਕਾਰਵਾਈ ਕਰ ਸਕਦੀ ਹੈ, ਜਿਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਤੋਂ 40 ਤੋਂ 50 ਲੱਖ ਰੁਪਏ ਲੈ ਕੇ ਵੱਡੇ ਸਬਜ਼ਬਾਗ ਵਿਖਾ ਕੇ ਅਮਰੀਕਾ ਭੇਜਣ ਦੇ ਲਈ ਅਮਰੀਕੀ ਬਾਰਡਰ ’ਤੇ ਭੇਜਿਆ ਸੀ। ਜਿਸ ਨੂੰ ਲੈ ਕੇ ਕਾਫੀ ਗਿਣਤੀ ’ਚ ਅਜਿਹੇ ਫਰਜ਼ੀ ਟ੍ਰੈਵਲ ਏਜੰਟ ਆਪਣੇ ਠਿਕਾਣਿਆਂ ਤੋਂ ਗਾਇਬ ਹੋ ਗਏ ਹਨ ਤੇ ਅਜਿਹੇ ਫਰਜ਼ੀ ਟ੍ਰੈਵਲ ਏਜੰਟਾਂ ’ਤੇ ਪੰਜਾਬ ਪੁਲਸ ਨੇ ਸਖ਼ਤ ਨਜ਼ਰ ਰੱਖੀ ਹੋਈ ਹੈ, ਜਿਸ ਨੂੰ ਲੈ ਕੇ ਆਉਣ ਵਾਲੇ ਕੁਝ ਹਫ਼ਤਿਆਂ ’ਚ ਅਜਿਹੇ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਪੁਲਸ ਸੂਬੇ ਦੇ ਵੱਖ-ਵੱਖ ਥਾਣਿਆਂ ’ਚ ਕਾਫ਼ੀ ਵੱਡੀ ਗਿਣਤੀ ’ਚ ਮਾਮਲੇ ਦਰਜ ਕਰ ਸਕਦੀ ਹੈ, ਜਿਸ ਨੂੰ ਲੈ ਕੇ ਅਮਰੀਕਾ ’ਚ ਫਸੇ ਇਨ੍ਹਾਂ ਨੌਜਵਾਨਾਂ ਦੇ ਨਾਲ-ਨਾਲ ਅਜਿਹੇ ਫਰਜ਼ੀ ਟ੍ਰੈਵਲ ਏਜੰਟਾਂ ’ਚ ਵੀ ਆਪਣੇ ਖ਼ਿਲਾਫ਼ ਸਖ਼ਤ ਕਾਰਵਾਈ ਦੇ ਖਦਸ਼ੇ ਨੂੰ ਲੈ ਕੇ ਭਾਰੀ ਡਰ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵਾਪਰੀ ਵੱਡੀ ਘਟਨਾ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ
ਕੀ ਕਹਿੰਦੇ ਹਨ ਐੱਸ. ਐੱਸ. ਪੀ.
ਇਸ ਸਬੰਧ ’ਚ ਜਦੋਂ ਐੱਸ. ਐੱਸ. ਪੀ. ਗੌਰਵ ਤੂਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਭੋਲੇ ਭਾਲੇ ਨੌਜਵਾਨਾਂ ਤੋਂ ਲੱਖਾਂ ਰੁਪਏ ਦੀ ਰਕਮ ਲੈ ਕੇ ਉਨ੍ਹਾਂ ਨੂੰ ਖਤਰਨਾਕ ਰਸਤਿਆਂ ਤੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਨ੍ਹਾਂ ਫਰਜੀ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਆਈਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਅਜਿਹੇ ਮੁਲਜ਼ਮਾਂ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਫਰਜ਼ੀ ਟ੍ਰੈਵਲ ਏਜੰਟਾਂ ਦੇ ਝਾਂਸੇ ’ਚ ਨਾ ਆਉਣ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਜੰਗ ਦਾ ਮੈਦਾਨ ਬਣੀ ਬਠਿੰਡਾ ਦੀ ਕੇਂਦਰੀ ਜੇਲ੍ਹ, ਆਪਸ 'ਚ ਭਿੜੇ ਗੈਂਗਸਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            