ਜਲੰਧਰ ''ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

Tuesday, Jun 23, 2026 - 06:22 PM (IST)

ਜਲੰਧਰ ''ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਜਲੰਧਰ (ਸੋਨੂੰ ਮਹਾਜਨ) : ਕੁਝ ਦਿਨ ਪਹਿਲਾਂ ਜਲੰਧਰ ਦੇ ਕਿਸ਼ਨਪੁਰਾ ਸਥਿਤ ਇਕ ਕੱਪੜਾ ਸ਼ੋਅ ਰੂਮ 'ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਪੁਲਸ ਨੂੰ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਰਿਕਵਰ ਕਰਵਾਉਣ ਲਈ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ ਦੀ ਪੁਲਸ ਮੁਲਜ਼ਮ ਨੂੰ ਦੱਸੀ ਗਈ ਥਾਂ 'ਤੇ ਲੈ ਕੇ ਆਈ ਤਾਂ ਉਸ ਨੇ ਮੋਟਰਸਾਈਕਲ ਵਿਚ ਰੱਖੇ ਰਿਵਾਲਵਰ ਨਾਲ ਪੁਲਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਜਦੋਂ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਇਸ ਵਿਚ ਮੁਲਜ਼ਮ ਲੱਤ 'ਤੇ ਗੋਲੀ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਦੀ ਪਛਾਣ ਬਿੱਲਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ

ਪੁਲਸ ਨੇ ਦੱਸਿਆ ਕਿ 12 ਜੂਨ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਸ਼ੋਅਰੂਮ 'ਤੇ ਗੋਲੀਬਾਰੀ ਕੀਤੀ ਸੀ। ਘਟਨਾ ਦੌਰਾਨ ਗੋਲੀਆਂ ਦੁਕਾਨ ਦੇ ਸ਼ੀਸ਼ੇ 'ਤੇ ਲੱਗੀਆਂ। ਇਸ ਵਾਰਦਾਤ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਦੁਕਾਨ ਮਾਲਕ ਨੂੰ ਫਿਰੌਤੀ ਮੰਗਣ ਵਾਲੇ ਇਕ ਵਿਦੇਸ਼ੀ ਨੰਬਰ ਤੋਂ ਕਾਲ ਆਈ। ਹਾਲਾਂਕਿ, ਪੁਲਸ ਨੇ ਇਸ ਮਾਮਲੇ ਵਿਚ ਪਹਿਲਾਂ ਹੀ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਕੁਸ਼ ਵਜੋਂ ਹੋਈ ਹੈ, ਜੋ ਕਿ ਘਾਹ ਮੰਡੀ, ਬਸਤੀ ਸ਼ੇਖ ਦਾ ਰਹਿਣ ਵਾਲਾ ਹੈ, ਜਿਸਨੂੰ ਪੁਲਸ ਨੇ ਕਾਜ਼ੀ ਮੰਡੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕੁਸ਼ ਹਾਲ ਹੀ ਵਿਚ ਗੈਂਗਸਟਰ ਡੌਨੀ ਬਾਲ ਦੇ ਨੈੱਟਵਰਕ ਨਾਲ ਜੁੜਿਆ ਸੀ, ਜੋ ਕਿ ਵਿਦੇਸ਼ ਵਿਚ ਰਹਿੰਦਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News