70 ਫੀਸਦੀ ਪੰਜਾਬੀਆਂ ਨੂੰ ਨਸ਼ੇੜੀ ਕਹਿਣ ਵਾਲੇ ਨੇਤਾ ਵੀ ਕਰਾਉਣ ਡੋਪ ਟੈਸਟ

Friday, Jul 06, 2018 - 06:43 AM (IST)

ਅੰਮ੍ਰਿਤਸਰ (ਇੰਟ) - ਪੰਜਾਬ ਸਰਕਾਰ ਵਲੋਂ ਪੁਲਸ ਮੁਲਾਜ਼ਮਾਂ ਅਤੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਕਰਵਾਉਣ ਦਾ ਹੁਕਮ ਜਾਰੀ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਅਤੇ ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੇ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡੋਪ ਟੈਸਟ ਕਰਵਾਉਣ ਦਾ ਜੋ ਹੁਕਮ ਜਾਰੀ ਕੀਤਾ ਹੈ, ਉਸ ਦੀ ਪਾਲਣਾ ਸਭ ਤੋਂ ਪਹਿਲਾਂ ਉਨ੍ਹਾਂ ਆਗੂਆਂ ਨੂੰ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਪੰਜਾਬ ਦੇ 70 ਫੀਸਦੀ ਲੋਕਾਂ ਨੂੰ ਨਸ਼ੇੜੀ ਕਿਹਾ ਸੀ।  ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚੋਣਾਂ ਸਮੇਂ ਸੂਬੇ ਦੇ 70 ਫੀਸਦੀ ਲੋਕਾਂ ਨੂੰ ਨਸ਼ੇੜੀ ਕਿਹਾ ਸੀ।


Related News