'ਡੋਪ ਟੈਸਟ' ਨੂੰ ਖਹਿਰਾ ਨੇ ਦੱਸਿਆ ਖਜ਼ਾਨੇ 'ਤੇ ਬੋਝ
Saturday, Jul 14, 2018 - 09:13 AM (IST)
ਪਟਿਆਲਾ(ਬਿਊਰੋ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਜਾਣ ਦੇ ਐਲਾਨ ਤੋਂ ਬਾਅਦ ਜਿਥੇ ਸੂਬੇ ਦੇ ਲੀਡਰਾਂ 'ਚ ਆਪਣੀ ਸਾਫ ਦਿਖ ਨੂੰ ਜਨਤਾ ਸਾਹਮਣੇ ਲਿਆਉਣ ਦੀ ਹੋੜ ਲੱਗੀ ਹੋਈ ਹੈ। ਉਥੇ ਹੀ ਦੂਜੇ ਪਾਸੇ ਡੋਪ ਟੈਸਟ ਦੇ ਮਾਮਲੇ 'ਤੇ ਬੋਲਦੇ ਹੋਏ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਡੋਪ ਟੈਸਟ ਦੇ ਖਿਲਾਫ ਨਹੀਂ ਹਾਂ ਪਰ ਸਰਕਾਰ ਜਿਸ ਤਰ੍ਹਾਂ ਸਾਰੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾ ਰਹੀ ਹੈ ਉਸ ਨਾਲ ਖਜ਼ਾਨੇ 'ਤੇ ਬੋਝ ਪੈ ਰਿਹਾ ਹੈ। ਇਸ ਲਈ ਸਾਰੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦੀ ਬਜਾਏ ਸਰਕਾਰ ਨੂੰ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਕਰਵਾਉਣਾ ਚਾਹੀਦਾ ਹੈ ਤੇ ਉਹ ਵੀ ਬਿਨ੍ਹਾਂ ਦੱਸੇ।
ਉਥੇ ਹੀ ਕਾਂਗਰਸ ਅਤੇ 'ਆਪ' ਦੇ ਗਠਜੋੜ 'ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਨੇਤਾ ਇਸ ਨੂੰ ਨਕਾਰ ਚੁੱਕੇ ਹਨ। ਭਵਿੱਖ ਵਿਚ ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਉਹ ਇਸ ਬਾਰੇ ਪੰਜਾਬ ਦੀ ਇਕਾਈ ਨਾਲ ਜ਼ਰੂਰ ਵਿਚਾਰ ਕਰਨਗੇ।