ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣਾ ਇਤਿਹਾਸਕ ਫੈਸਲਾ

Friday, Jul 06, 2018 - 07:13 AM (IST)

ਹੁਸ਼ਿਆਰਪੁਰ (ਘੁੰਮਣ) - ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਵੱਲੋਂ ਡੋਪ ਟੈਸਟ ਕਰਵਾਉਣ ਦਾ ਫੈਸਲਾ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸੰਘਰਸ਼ ਦੀ ਇਕ ਮਿਸਾਲ ਹੈ। ਉਨ੍ਹਾਂ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ਼ ਮੌਤ ਦੀ ਸਜ਼ਾ ਦੀ ਸੈਂਟਰ ਸਰਕਾਰ ਨੂੰ ਸਿਫਾਰਸ਼ ਕਰਨਾ ਵੀ ਆਪਣੇ-ਆਪ 'ਚ ਇਕ ਸ਼ਲਾਘਾਯੋਗ ਕਦਮ ਹੈ। ਇਸ ਤੋਂ ਇਲਾਵਾ ਵੀ ਪੁਲਸ ਦੇ ਦੋਸ਼ੀ ਅਧਿਕਾਰੀਆਂ ਜਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜੋ ਤਾਬੜਤੋੜ ਫੈਸਲੇ ਲਏ ਹਨ, ਇਹ ਵੀ ਇਸ ਕੜੀ ਨੂੰ ਤੋਰਨ ਦੀ ਗੱਲ ਕੀਤੀ ਹੈ। ਇਹ ਵਿਚਾਰ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਆਪਣਾ ਡੋਪ ਟੈਸਟ ਕਰਵਾਉਂਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਕੈਪਟਨ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਵਿਧਾਇਕ ਦਾ ਨਸ਼ੇ ਦੇ ਸਮੱਗਲਰਾਂ ਨਾਲ ਕਦੇ ਵੀ ਕੋਈ ਸਬੰਧ ਨਹੀਂ ਰਿਹਾ ਤੇ ਨਾ ਹੀ ਕਦੇ ਮੀਡੀਆ 'ਚ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਜੋ ਨਸ਼ਿਆਂ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ, ਉਸ ਤੋਂ ਸਾਫ਼ ਹੁੰਦਾ ਹੈ ਕਿ ਨਸ਼ਾ ਸਮੱਗਲਰਾਂ 'ਤੇ ਸਖ਼ਤੀ ਵਰਤਣ ਨਾਲ ਨਸ਼ੇ ਦੀ ਡੋਜ਼ ਨਸ਼ਾ ਕਰਨ ਵਾਲੇ ਨੌਜਵਾਨਾਂ ਤੱਕ ਨਹੀਂ ਪਹੁੰਚ ਰਹੀ ਅਤੇ ਉਹ ਉਸਦੇ ਇਵਜ਼ 'ਚ ਕੋਈ ਹੋਰ ਖਤਰਨਾਕ ਨਸ਼ੇ ਆਪਣੀ ਤੋੜ ਨੂੰ ਪੂਰਾ ਕਰਨ ਲਈ ਇਸਤੇਮਾਲ ਕਰ ਰਹੇ ਹਨ। ਇਸ ਸਭ ਦੀ ਜਾਂਚ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਕੀਤੀ ਜਾ ਰਹੀ ਹੈ।


Related News