''ਆਪ'' ਤੋਂ ਬਾਅਦ ਹੁਣ ਕਾਂਗਰਸ ਦੇ ਲੀਡਰ ਵੀ ਡੋਪ ਟੈਸਟ ਕਰਵਾਉਣ ਦੀ ਦੌੜ ''ਚ ਸ਼ਾਮਿਲ

Sunday, Jul 08, 2018 - 07:06 AM (IST)

''ਆਪ'' ਤੋਂ ਬਾਅਦ ਹੁਣ ਕਾਂਗਰਸ ਦੇ ਲੀਡਰ ਵੀ ਡੋਪ ਟੈਸਟ ਕਰਵਾਉਣ ਦੀ ਦੌੜ ''ਚ ਸ਼ਾਮਿਲ

ਅੰਮ੍ਰਿਤਸਰ (ਦਲਜੀਤ) - ਆਮ ਆਦਮੀ ਪਾਰਟੀ ਦੇ ਲੀਡਰਾਂ ਤੋਂ ਬਾਅਦ ਹੁਣ ਸੱਤਾਧਾਰੀ ਕਾਂਗਰਸ ਸਰਕਾਰ ਦੇ ਲੀਡਰ ਵੀ ਡੋਪ ਟੈਸਟ ਕਰਵਾਉਣ ਲਈ ਅੱਗੇ ਆਉਣ ਲੱਗ ਪਏ ਹਨ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਵਲ ਹਸਪਤਾਲ ਵਿਖੇ ਆਪਣਾ ਡੋਪ ਟੈਸਟ ਕਰਵਾਇਆ। ਹਸਪਤਾਲ ਦੇ ਡਾਕਟਰਾਂ ਵੱਲੋਂ ਕੀਤੀ ਗਈ ਜਾਂਚ ਵਿਚ ਮੰਤਰੀ ਸੋਨੀ ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਮੰਤਰੀ ਓ. ਪੀ. ਸੋਨੀ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਸ਼ਿਆਂ 'ਤੇ ਨਕੇਲ ਪਾਉਣ ਲਈ ਵਚਨਬੱਧ ਹੈ। ਨਸ਼ਿਆਂ ਨੂੰ ਪੰਜਾਬ ਵਿਚ ਜੋ ਵੀ ਸਿਆਸੀ ਲੀਡਰ ਜਾਂ ਅਫਸਰ ਸ਼ਹਿ ਦੇਵੇਗਾ, ਉਸ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਵੱਲੋਂ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਦੇ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਆਪਣੇ ਲੀਡਰਾਂ ਦਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।


Related News