ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ ''ਤਾ ਵੱਡਾ ਐਲਾਨ
Saturday, Jan 18, 2025 - 03:45 PM (IST)
ਚੰਡੀਗੜ੍ਹ- ਪੰਜਾਬ ਸਿੱਖਿਆ ਵਿਭਾਗ ਨੇ ਸੇਫ ਸਕੂਲ ਵਾਹਨ ਨੀਤੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਸਬੰਧੀ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਹੁਣ ਮਾਨਤਾ ਹਾਸਲ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਡਰਾਈਵਰ ਅਤੇ ਪ੍ਰਬੰਧਨ ਵਿਰੁੱਧ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਮੈਜਿਸਟ੍ਰੇਟ (EO) ਹਰੇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੇ ਟੈਸਟਾਂ ਦੀ ਰਿਪੋਰਟ ਲਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਜਾਣਕਾਰੀ ਮੁਤਾਬਕ ਨਿੱਜੀ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੁਲਸ ਵੈਰੀਫਿਕੇਸ਼ਨ, ਅੱਖਾਂ ਦੀ ਰੌਸ਼ਨੀ ਦੇ ਟੈਸਟ ਦੇ ਨਾਲ-ਨਾਲ ਹੁਣ ਡੋਪ ਟੈਸਟ ਦਾ ਸਰਟੀਫਿਕੇਟ ਵੀ ਦੇਣਾ ਪਵੇਗਾ। ਇਹ ਰਿਪੋਰਟ ਡੀ.ਈ.ਓ. ਦੇ ਕੋਲ ਪੇਸ਼ ਹੋਵੇਗੀ। ਡੀ.ਈ.ਓ. ਹਰ ਸਕੂਲ ਦਾ ਰਿਵਿਊ ਕਰਨਗੇ। ਕੋਈ ਲਾਪਰਵਾਹੀ ਜਾਂ ਅਣਦੇਖੀ ਹੋਈ ਤਾਂ ਸਿੱਧੇ ਸਕੂਲ ਜ਼ਿੰਮੇਵਾਰ ਹੋਵੇਗਾ। ਕਿਸੇ ਵੀ ਸਕੂਲ ਨੇ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਡੀ.ਸੀ. ਸੇਫ ਸਕੂਲ ਵਾਹਨ ਪਾਲਿਸੀ ਦੀ ਬੈਠਕ ਵਿਚ ਐਕਸ਼ਨ ਲੈਣ ਗੇ। ਉਥੇ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵੱਖ-ਵੱਖ ਸਕੂਲਾਂ ਤੋਂ ਇਸ ਸਬੰਧੀ ਰਿਪੋਰਟ ਵੀ ਮੰਗ ਲਈ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਨੇ ਸ਼ੁਰੂਆਤ ਕਰ ਦਿੱਤੀ ਹੈ।
ਕੀ ਹਨ ਹਦਾਇਤਾਂ
ਪੰਜਾਬ ਵਿਚ ਹਰ ਨਿੱਜੀ ਸਕੂਲ ਵਿਚ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਟਰਾਂਸਪੋਰਟ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਪਾਲਿਸੀ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਨੂੰ ਲਗਾਈ ਗਈ ਹੈ। ਵਿਦਿਆਰਥੀਆਂ ਨੂੰ ਪ੍ਰਾਈਵੇਟ ਬੱਸ, ਵੈਨ ਵਿਚ ਲੈ ਕੇ ਜਾਂਦੇ ਹਨ। ਇਸ ਲਈ ਜ਼ਿਲ੍ਹਿਆਂ ਦੇ ਹਰ ਸਕੂਲ ਮੁਖੀ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਕਿ ਡਰਾਈਵਰ, ਕੰਡਕਟਰ ਦੀ ਪੁਲਸ ਵੈਰੀਫਿਕੇਸ਼ਨ, ਅੱਖਾਂ ਦੀ ਰੌਸ਼ਨੀ ਦੇ ਟੈਸਟ ਅਤੇ ਡੋਪ ਟੈਸਟ ਦੀ ਰਿਪੋਰਟ ਦਾ ਸਰਟੀਫਿਕੇਟ ਜ਼ਿਲ੍ਹਾ ਡੀ. ਈ. ਓ. ਨੂੰ ਭੇਜੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e