ਡੋਪ ਟੈਸਟ ਕਰਵਾਉਣ ਆਏ ਸਾਬਕਾ ਫੌਜੀ ਨੇ ਸੀਨੀਅਰ ਮੈਡੀਕਲ ਅਫ਼ਸਰ ''ਤੇ ਲਾਏ ਬਦਸਲੂਕੀ ਦੇ ਦੋਸ਼
Friday, Jul 09, 2021 - 03:15 PM (IST)
ਹੁਸ਼ਿਆਰਪੁਰ (ਅਮਰੀਕ)- ਸਿਵਲ ਹਸਪਤਾਲ ਹੁਸਿ਼ਆਰਪੁਰ ਵਿਚ ਡੋਪ ਟੈਸਟ ਕਰਵਾਉਣ ਆਏ ਇਕ ਸਾਬਕਾ ਫੌਜੀ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ 'ਤੇ ਬਦਸਲੂਕੀ ਕਰਨ ਅਤੇ ਐੱਸ. ਐੱਮ. ਓ. ਦੇ ਸਟਾਫ਼ ਮੈਂਬਰ 'ਤੇ ਜਾਤੀਸੂਚਕ ਗਾਲਾਂ ਕੱਢਣ ਦੇ ਦੋਸ਼ ਲਾਏ ਹਨ।
ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ
ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੇ ਪਿੰਡ ਖਾਨਪੁਰ ਥਿਆੜਾ ਦੇ ਰਹਿਣ ਵਾਲੇ ਸਾਬਕਾ ਫੌਜੀ ਬਲਵੀਰ ਰਾਮ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਵਿਖੇ ਅਸਲਾ ਰੀਨਿਊ ਕਰਵਾਉਣ ਲਈ ਡੋਪ ਟੇਸਟ ਕਰਵਾਉਣ ਲਈ ਆਇਆ ਸੀ ਅਤੇ ਜਦੋਂ ਐੱਸ. ਐੱਮ. ਓ. ਡਾ. ਜਸਵਿੰਦਰ ਸਿੰਘ ਦੇ ਕਮਰੇ ਵਿਚ ਆ ਗਿਆ ਤਾਂ ਪਹਿਲਾਂ ਤਾਂ ਉਨ੍ਹਾਂ ਵੱਲੋਂ ਉਸ ਨੂੰ ਬਾਹਰ ਬੈਠਣ ਲਈ ਕਿਹਾ ਗਿਆ। ਜਦੋਂ ਕੁਝ ਸਮੇਂ ਬਾਅਦ ਉਹ ਦੋਬਾਰਾ ਗਿਆ ਤਾਂ ਡਾ. ਜਸਵਿੰਦਰ ਸਿੰਘ ਵੱਲੋਂ ਡੋਪ ਟੈਸਟ ਨਾ ਹੋਣ ਦੀ ਗੱਲ ਕਹਿ ਕੇ ਉਸ ਨਾਲ ਬਦਸਲੂਕੀ ਕਰਦਿਆਂ ਹੋਇਆ ਉਸ ਨੂੰ ਕਮਰੇ ਵਿਚੋਂ ਬਾਹਰ ਕੱਢਣ ਲਈ ਕਹਿ ਦਿੱਤਾ ਗਿਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਨਸ਼ੇ 'ਚ ਚੂਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਬਲਵੀਰ ਰਾਮ ਨੇ ਦੱਸਿਆ ਕਿ ਇੰਨਾ ਹੀ ਨਹੀਂ ਇਸ ਤੋਂ ਬਾਅਦ ਡਾ. ਜਸਵਿੰਦਰ ਸਿੰਘ ਦੇ ਚਪੜਾਸੀ ਵੱਲੋਂ ਉਸ ਨੂੰ ਗਾਲਾਂ ਕੱਢੀਆਂ ਅਤੇ ਜਾਤੀਸੂਚਦ ਗੱਲਾਂ ਵੀ ਕਹੀਆਂ। ਉਨ੍ਹਾਂ ਦੱਸਿਆ ਕਿ ਇਸ ਸਾਰੀ ਘਟਨਾ ਦੀ ਉਨ੍ਹਾਂ ਵੱਲੋਂ ਸਬੰਧਤ ਪੁਲਸ ਥਾਣੇ ਨੂੰ ਵੀ ਸੂਚਨਾ ਦਿੱਤੀ ਗਈ ਹੈ ਪਰ ਮੌਕੇ 'ਤੇ ਕੋਈ ਵੀ ਪੁਲਸ ਕਰਮਚਾਰੀ ਨਹੀਂ ਪਹੁੰਚਿਆ। ਇਸ ਸਾਰੇ ਮਾਮਲੇ ਸਬੰਧੀ ਜਦੋਂ ਐੱਸ. ਐੱਮ. ਓ. ਡਾ. ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਹੋਇਆ ਕਿਹਾ ਕਿ ਡੋਪ ਟੈਸਟ ਹਸਪਤਾਲ ਵਿਚ ਸਿਰਫ਼ ਤਿੰਨ ਦਿਨ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੱਲੋਂ ਡੋਪ ਟੈਸਟ ਕਰਨੇ ਹਨ, ਉਹ ਸਭ ਹੜਤਾਲ 'ਤੇ ਹਨ ਅਤੇ ਉਨ੍ਹਾਂ ਵੱਲੋਂ ਬਲਵੀਰ ਰਾਮ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਬਦਸਲੂਕੀ ਨਹੀਂ ਕੀਤੀ ਗਈ ਅਤੇ ਨਾ ਹੀ ਜਾਤੀਸੂਚਕ ਗੱਲਾਂ ਕਹੀਆਂ ਗਈਆਂ ਹਨ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।