‘ਡੋਪ ਟੈਸਟ ਦਾ ਫੈਸਲਾ ਮੁਲਾਜ਼ਮਾਂ ਪ੍ਰਤੀ ਵਾਪਸ ਲਿਆ ਜਾਵੇ’
Wednesday, Jul 11, 2018 - 05:19 AM (IST)
ਕਪੂਰਥਲਾ, (ਗੁਰਵਿੰਦਰ ਕੌਰ)- ਪੰਜਾਬ ਸਟੇਟ ਮਨਿਸਟੀਰੀਅਲ ਐਸੋਸੀਏਸ਼ਨ ਵੱਲੋਂ ਜ਼ਿਲਾ ਪ੍ਰਧਾਨ ਸਤਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡੀ. ਸੀ. ਦਫਤਰ ਅੱਗੇ ਰੋਸ ਧਰਨਾ ਲਾਇਆ ਗਿਆ। ਇਸ ਮੌਕੇ ਐਸੋ. ਨੇ ਰੈਲੀ ਕੱਢ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਅਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਐਸੋ. ਦੇ ਵਫਦ ਨੇ ਡੀ. ਸੀ. ਮੁਹੰਮਦ ਤਇਅਬ ਨੂੰ ਇਕ ਮੰਗ-ਪੱਤਰ ਵੀ ਦਿੱਤਾ।
ਜ਼ਿਲਾ ਪ੍ਰਧਾਨ ਸਤਬੀਰ ਸਿੰਘ ਚੰਦੀ, ਚੇਅਰਮੈਨ ਹਰਜੀਤ ਸਿੰਘ ਭਾਟੀਆ, ਜ਼ਿਲਾ ਜਨਰਲ ਸਕੱਤਰ ਸੰਗਤ ਰਾਮ, ਮਨਦੀਪ ਸਿੰਘ, ਡੀ. ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਚੀਮਾ, ਐਕਸਾਈਜ਼ ਤੇ ਕਰ ਵਿਭਾਗ ਦੇ ਸੂਬਾ ਚੇਅਰਮੈਨ ਬਖਸ਼ੀਸ਼ ਸਿੰਘ, ਲੋਕ ਨਿਰਮਾਣ ਵਿਭਾਗ ਦੇ ਜ਼ਿਲਾ ਪ੍ਰਧਾਨ ਹਰਮਿੰਦਰ ਕੁਮਾਰ, ਸੰਜੀਵ ਕੁਮਾਰ ਖਜ਼ਾਨਾ ਵਿਭਾਗ, ਸੁਖਚੈਨ ਸਿੰਘ ਸਿੱਖਿਆ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਮਨਿਸਟੀਰੀਅਲ ਕਾਮਿਆਂ ਨਾਲ ਬੇਇਨਸਾਫੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ।
ਉਨ੍ਹਾਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਰਗ ’ਤੇ ਡੋਪ ਟੈਸਟ ਕਰਵਾਉਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਜ਼ਿਲਾ ਪੱਧਰ ’ਤੇ ਕਮੇਟੀਆਂ ਬਣਾ ਕੇ ਨਸ਼ਾ ਕਰਨ ਵਾਲੇ ਮੁਲਾਜ਼ਮਾਂ ਦੀ ਨਿਸ਼ਾਦੇਹੀ ਕਰਵਾਏ ਤੇ ਉਨ੍ਹਾਂ ਦੇ ਅਚਨਚੇਤ ਡੋਪ ਟੈਸਟ ਕਰੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਤਾਂ ਪਹਿਲਾਂ ਹੀ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਕਰ ਰਿਹਾ ਹੈ, ਇਸ ਲਈ ਲਾਜ਼ਮੀ ਡੋਪ ਟੈਸਟ ਦਾ ਫੈਸਲਾ ਮੁਲਾਜ਼ਮਾਂ ਪ੍ਰਤੀ ਵਾਪਸ ਲਿਆ ਜਾਵੇ।
ਉਨ੍ਹਾਂ ਚਿਤਾਵਨੀ ਦਿੰਦਿਅਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਸਨ ਹਾਜ਼ਰ
ਇਸ ਮੌਕੇ ਤੇਜਵੰਤ ਸਿੰਘ ਆਹਲੂਵਾਲੀਆ, ਗੁਰਦੀਪ ਸਿੰਘ, ਜਸਬੀਰ ਸਿੰਘ, ਮੋਹਿਤ ਖੁੱਲਰ, ਜਗਤਾਰ ਸਿੰਘ, ਸ਼ਸ਼ੀ ਕੁਮਾਰ, ਰਾਕੇਸ਼ ਕੁਮਾਰ, ਚਰਨਜੀਤ ਸਿੰਘ, ਗੁਰਇਕਬਾਲ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਵਿਵੇਕ ਸ਼ਰਮਾ, ਸੁਖਵਿੰਦਰਪਾਲ, ਗੁਰਵਿੰਦਰ ਬੈਂਸ, ਰਾਜਵਿੰਦਰ ਸਿੰਘ, ਹਰਦੀਪ ਸਿੰਘ, ਮਨਿੰਦਰ ਸਿੰਘ, ਰਜਿੰਦਰ ਕੌਰ ਸੁਪਰਡੈਂਟ ਖਜ਼ਾਨਾ ਵਿਭਾਗ, ਸੰਦੀਪ ਜੋਸ਼ੀ, ਪਰਮਜੀਤ ਸਿੰਘ, ਨੀਲਮ ਕੁਮਾਰ, ਗੁਲਸ਼ਨ ਕੁਮਾਰ, ਹਰਪ੍ਰੀਤ ਸਿੰਘ, ਰਕੇਸ਼ ਕੁਮਾਰ, ਪਵਨਦੀਪ ਸਿੰਘ, ਜਗਤਾਰ ਸਿੰਘ, ਸੁਖਰਾਜ ਸਿੰਘ, ਲਛਮਣ ਦਾਸ, ਜਗਦੀਪ ਕੁਮਾਰ, ਅਮਨਜੋਤ ਆਦਿ ਹਾਜ਼ਰ ਸਨ।
