ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੋਰਾਹਾ ਵਿਖੇ ਹਜ਼ਾਰਾਂ ਕਿਸਾਨਾਂ ਨੇ ਰੇਲਵੇ ਲਾਈਨਾਂ ’ਤੇ ਬੈਠ ਕੇ ਦਿੱਤਾ ਧਰਨਾ
Thursday, Feb 18, 2021 - 06:12 PM (IST)
ਦੋਰਾਹਾ (ਵਿਨਾਇਕ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਦੋਰਾਹਾ ਦੇ ਰੇਲਵੇ ਸਟੇਸ਼ਨ ‘ਤੇ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਰੇਲਵੇ ਲਾਈਨ ’ਤੇ ਬੈਠ ਕੇ ਰੇਲ ਆਵਾਜ਼ਾਈ ਨੂੰ ਜਾਮ ਕਰ ਦਿੱਤਾ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਉਨ੍ਹਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸੱਕਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ‘ਚ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪਿੱਟ ਸਿਆਪਾ ਕਰਦੇ ਹੋਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ, ਬਿਜਲੀ ਬਿਲ 2020 ਰੱਦ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਕਾਇਮ ਰੱਖਣ, ਪਰਾਲੀ ਸਾੜਨ ਵਾਲਾ ਕਾਨੂੰਨ ਵਾਪਸ ਲੈਣ ਦੇ ਆਕਾਸ਼ ਗੰਝਾਊ ਨਾਅਰੇ ਗੂੰਜ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਮੂਹ ਕਿਸਾਨ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਨਵੀਆਂ ਆਰਥਿਕ ਨੀਤੀਆਂ ਲਾਗੂ ਕਰਦੇ ਹੋਏ ਕੇਂਦਰੀ ਸੂਬਾਈ ਹਾਕਮਾਂ ਨੇ ਖੇਤੀ ਨੂੰ ਘਾਟੇ ਵਾਲਾ ਸੌਦਾ ਬਣਾ ਕੇ ਕਾਰਪੋਰੇਟਾਂ ਨੂੰ ਸੌਂਪਣ ਲਈ ਕਾਲੇ ਖੇਤੀ ਕਾਨੂੰਨ ਲਿਆਂਦੇ ਹਨ, ਜਿਸ ਰਾਹੀਂ ਸਮੁੱਚੇ ਖੇਤੀ ਸਾਧਨ ਅਤੇ ਜ਼ਮੀਨ ਕਾਰਪੋਰੇਟਾਂ ਅਤੇ ਸਾਮਰਾਜੀ ਕੰਪਨੀਆਂ ਕੋਲ ਚਲੀ ਜਾਵੇਗੀ ਅਤੇ ਦਾਣੇ-ਦਾਣੇ ’ਤੇ ਸਾਮਰਾਜ ਕਾਬਜ਼ ਹੋ ਜਾਵੇਗਾ। ਕਿਰਤੀ ਲੋਕ ਦੋ ਡੰਗ ਦੀ ਰੋਟੀ ਦੇ ਮੁਹਤਾਜ ਹੋ ਜਾਣਗੇ। ਬੁਲਾਰਿਆਂ ਨੇ ਸਮੁੱਚੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਦੁਕਾਨਦਾਰਾਂ, ਸੀਮਿਤ ਕਾਰੋਬਾਰੀਆਂ ਨੂੰ ਲੜਾਈ ਦੇ ਮੈਦਾਨ ‘ਚ ਡੱਟਣ ਦਾ ਸੱਦਾ ਦਿੰਦੇ ਹੋਏ ਦਿੱਲੀ ਮੋਰਚੇ ਨੂੰ ਹੋਰ ਤਕੜਾ ਕਰਨ ਦਾ ਹੋਕਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ
21 ਫਰਵਰੀ ਦੀ ਬਰਨਾਲਾ ਮਜ਼ਦੂਰ ਕਿਸਾਨ ਮਹਾਂ ਰੈਲੀ ਨੂੰ ਪਿੰਡਾਂ ’ਚ ਵੱਡੀ ਲਾਮਬੰਦੀ ਕਰਦੇ ਸਫ਼ਲ ਕਰਨ ਦਾ ਹੋਕਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸੱਕਤਰ ਸੁਦਾਗਰ ਸਿੰਘ ਘੁਡਾਣੀ, ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਲਖਵੀਰ ਸਿੰਘ ਨਾਨੋਵਾਲ, ਪਰਮਵੀਰ ਸਿੰਘ ਘਲੋਟੀ, ਬਲਵੰਤ ਸਿੰਘ ਘੁਡਾਣੀ, ਬਲਜਿੰਦਰ ਸਿੰਘ ਗੁੱਜਰਵਾਲ, ਹਰਮਨਜੀਤ ਸਿੰਘ ਆਸੀ ਕਲਾਂ, ਹਾਕਮ ਜਰਗੜੀ, ਲਖਵਿੰਦਰ ਉਕਸੀ, ਤਰਨਜੀਤ ਕੂਹਲੀ, ਦਰਸ਼ਨ ਫੱਲੇਵਾਲ, ਬਲਦੇਵ ਜੀਰਖ, ਕਰਨੈਲ ਕੌਰ ਕਲਾਹੜ, ਪਵਨਦੀਪ ਸਿੰਘ ਘੁਡਾਣੀ ਖੁਰਦ, ਗੁਰਦੀਪ ਸਿੰਘ ਗੋਨੀ ਜੀਰਖ, ਮਲਕੀਤ ਸਿੰਘ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਦਿੱਲੀ ਧਰਨੇ ’ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਰਕੇ ਰਸਤੇ ’ਚ ਹੋਈ ਮੌਤ
ਤੇਲ ਤੇ ਗੈਸ ਕੀਮਤਾਂ ਵਧਾ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਨੂੰ ਲੁੱਟਣ ਲੱਗੀਆਂ
ਦੋਰਾਹਾ/ਪਾਇਲ (ਵਿਨਾਇਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸੱਕਤਰ ਸੁਦਾਗਰ ਸਿੰਘ ਘੁਡਾਣੀ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ ਰੋਹ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਇਸ ਤੋਂ ਜਾਪਦਾ ਹੈ ਕਿ ਆਮ ਆਦਮੀ ਨੂੰ ਲੁੱਟ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਆਪਣਾ ਖਜਾਨਾ ਭਰਨ ‘ਚ ਲੱਗੀਆਂ ਹੋਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਸਥਾਨਕ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਦਾ ਕਾਂਗਰਸ ’ਤੇ ਹਮਲਾ