ਦੋਰਾਹਾ ਪੁਲਸ ਦੀ ਨਸ਼ੇ ਵਿਰੁੱਧ ਮੁਹਿੰਮ ਤੇਜ਼, ਤਿੰਨ ਨੌਜਵਾਨ ਨਸ਼ਾ ਕਰਦੇ ਹੋਏ ਕਾਬੂ

Monday, May 05, 2025 - 04:00 PM (IST)

ਦੋਰਾਹਾ ਪੁਲਸ ਦੀ ਨਸ਼ੇ ਵਿਰੁੱਧ ਮੁਹਿੰਮ ਤੇਜ਼, ਤਿੰਨ ਨੌਜਵਾਨ ਨਸ਼ਾ ਕਰਦੇ ਹੋਏ ਕਾਬੂ

ਦੋਰਾਹਾ (ਵਿਨਾਇਕ): ਦੋਰਾਹਾ ਪੁਲਸ ਵੱਲੋਂ ਥਾਣਾ ਮੁਖੀ ਇੰਸਪੈਕਟਰ ਅਕਾਸ਼ ਦੱਤ ਦੀ ਅਗਵਾਈ ਹੇਠ ਇਲਾਕੇ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਨੌਜਵਾਨਾਂ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ ਹੈ। ਬਾਅਦ ਵਿਚ ਮੁਲਜ਼ਮਾਂ ਦੀ ਪਛਾਣ ਰਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਜੋਰਾ ਸਿੰਘ ਤੇ ਸੁਖਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੇਗੋਵਾਲ ਅਤੇ ਯੁਗਰਾਜ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਜੈਪੁਰਾ ਰੋਡ, ਸੁੰਦਰ ਨਗਰ, ਦੋਰਾਹਾ, ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਜਿਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਕਾਰਵਾਈ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ

ਪਹਿਲੇ ਮਾਮਲੇ ‘ਚ ਰਾਤ 9:45 ਵਜੇ ਸੇਫ ਪੰਜਾਬ ਹੈਲਪਲਾਈਨ 'ਤੇ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਮੁੱਖੀ ਇੰਸਪੈਕਟਰ ਅਕਾਸ਼ ਦੱਤ ਦੀ ਅਗਵਾਈ ਹੇਠ ਪੁਲਸ ਪਾਰਟੀ ਪਿੰਡ ਬੇਗੋਵਾਲ ਪੁੱਜੀ, ਜਿਥੇ ਇਕ ਕਰਿਆਨਾ ਸਟੋਰ ਦੇ ਬਾਹਰ ਦੋ ਨੌਜਵਾਨ ਸ਼ੱਕੀ ਹਾਲਤ 'ਚ ਖੜੇ ਸਨ। ਪੁਲਸ ਪਾਰਟੀ ਨੇ ਰਜਿੰਦਰ ਸਿੰਘ ਉਰਫ ਵਿੱਕੀ ਅਤੇ ਸੁਖਜਿੰਦਰ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਪਰੰਤੂ ਉਨ੍ਹਾਂ ਤੋਂ ਭਾਵੇ ਕੋਈ ਨਸ਼ੀਲਾ ਪਦਾਰਥ ਤਾਂ ਨਹੀਂ ਮਿਲਿਆ ਪਰ ਸਿਵਲ ਹਸਪਤਾਲ ਖੰਨਾ 'ਚ ਕਰਵਾਏ ਗਏ ਡੋਪ ਟੈਸਟ ਦੀ ਰਿਪੋਰਟ ਅਨੁਸਾਰ ਦੋਹਾਂ ਦੇ ਸ਼ਰੀਰ 'ਚ ਮੋਰਫੀਨ ਅਤੇ ਬੈਂਜ਼ੋ ਡਾਇਅਜ਼ੀਪਾਈਨ ਪਾਏ ਗਏ। ਜਿਸ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 27,61 ਅਤੇ 85 ਹੇਠ ਮੁਕੱਦਮਾ ਨੰਬਰ 58 ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...

ਦੂਜੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅੇਸ.ਅੇਚ.ਓ ਦੋਰਾਹਾ ਇੰਸਪੈਕਟਰ ਅਕਾਸ਼ ਦੱਤ ਨੇ ਦੱਸਿਆ ਕਿ ਏਐਸਆਈ ਸੁਖਵੀਰ ਸਿੰਘ ਵੱਲੋਂ ਯੁਗਰਾਜ ਸਿੰਘ ਦਾ ਡੋਪ ਟੈਸਟ 30 ਅਪ੍ਰੈਲ ਨੂੰ ਸਿਵਲ ਹਸਪਤਾਲ ਪਾਇਲ 'ਚ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅਨੁਸਾਰ ਯੁਗਰਾਜ ਸਿੰਘ ਦੇ ਸਰੀਰ 'ਚ ਮੋਰਫੀਨ ਪਾਜ਼ੀਟਿਵ ਪਾਇਆ ਗਿਆ। ਜਿਸ ਅਧਾਰ 'ਤੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 57 ਅਧੀਨ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਮੌਕੇ ਦੋਰਾਹਾ ਦੇ ਥਾਣਾ ਮੁਖੀ ਇੰਸਪੈਕਟਰ ਅਕਾਸ਼ ਦੱਤ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ, "ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਬੇਰੋਕਟੋਕ ਜਾਰੀ ਰਹੇਗੀ। ਨਸ਼ਾ ਕਰਨ ਵਾਲੇ ਅਤੇ ਨਸ਼ੇ ਦੇ ਵਪਾਰੀਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਕਾਨੂੰਨ ਆਪਣੇ ਹੱਥ ਵਿਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News