ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

Monday, Jun 02, 2025 - 08:43 AM (IST)

ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

ਦੋਰਾਹਾ (ਵਿਨਾਇਕ): ਬੀਤੀ ਦੇਰ ਸ਼ਾਮ ਇਥੋਂ ਲੰਘ ਰਹੀ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ’ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ ਟ੍ਰੇਨ ਨੰਬਰ 12053 ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ। ਇਹ ਮਾਮਲਾ ਰੇਲਵੇ ਸਟੇਸ਼ਨ ਦੋਰਾਹਾ ਜਾਰਡ ਨੇੜਲੇ ਕਿਲੋਮੀਟਰ ਨੰਬਰ 352-31/33 ਉੱਤੇ ਵਾਪਰਿਆ ਹੈ। ਰੇਲਵੇ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ 30 ਤੋਂ 35 ਸਾਲ ਦੀ ਉਮਰ ਦਾ ਇਹ ਨੌਜਵਾਨ ਮੌਕੇ 'ਤੇ ਹੀ ਦਮ ਤੋੜ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਜੀ.ਆਰ.ਪੀ. ਚੌਕੀ ਦੋਰਾਹਾ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ। ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਖੰਨਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰਖਵਾਇਆ ਗਿਆ ਹੈ

ਇਹ ਖ਼ਬਰ ਵੀ ਪੜ੍ਹੋ - 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

ਪੁਲਸ ਅਧਿਕਾਰੀ ਏ.ਐੱਸ. ਆਈ. ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਸਮੇਂ ਜਾਣਕਾਰੀ ਮਿਲੀ ਸੀ ਕਿ ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ ਇਕ ਨੌਜਵਾਨ ਨੂੰ ਟੱਕਰ ਮਾਰ ਗਈ ਹੈ। ਉਨ੍ਹਾਂ ਮ੍ਰਿਤਕ ਦੇ ਹੁਲੀਏ ਬਾਰੇ ਦੱਸਦਿਆਂ ਕਿਹਾ ਕਿ ਉਚਾਈ ਲਗਭਗ 5 ਫੁੱਟ 3 ਇੰਚ, ਰੰਗ ਸਾਫ਼, ਸਿਰ ਤੋਂ ਮੋਨਾ, ਦਾੜੀ ਕੱਟੀ ਹੋਈ, ਕੋਕਾ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਸੀ। ਹੁਲੀਏ ਤੋਂ ਪੰਜਾਬੀ ਜਾਪਦਾ ਹੈ। ਨੌਜਵਾਨ ਦੀ ਪਛਾਣ ਖ਼ਬਰ ਲਿਖੇ ਜਾਣ ਤੱਕ ਨਹੀਂ ਹੋ ਸਕੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: 4 ਦਿਨ ਬੰਦ ਰਹਿਣਗੇ ਠੇਕੇ, ਨਹੀਂ ਵਿਕੇਗੀ ਸ਼ਰਾਬ

ਜੀ.ਆਰ.ਪੀ. ਵੱਲੋਂ ਅਜਿਹੇ ਕਿਸੇ ਵੀ ਨੌਜਵਾਨ ਦੀ ਗੁੰਮਸ਼ੁਦਗੀ ਜਾਂ ਪਛਾਣ ਬਾਰੇ ਜਾਣਕਾਰੀ ਹੋਣ 'ਤੇ ਨਜ਼ਦੀਕੀ ਰੇਲਵੇ ਪੁਲਸ ਚੌਕੀ ਜਾਂ ਥਾਣੇ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦਿੱਤੀ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News