ਬਰਨਾਲਾ ’ਚ ਦੋਹਰਾ ਕਤਲ ਕਾਂਡ, ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਪ੍ਰੇਮੀ-ਪ੍ਰੇਮਿਕਾ

Tuesday, May 23, 2023 - 06:27 PM (IST)

ਬਰਨਾਲਾ ’ਚ ਦੋਹਰਾ ਕਤਲ ਕਾਂਡ, ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਪ੍ਰੇਮੀ-ਪ੍ਰੇਮਿਕਾ

ਬਰਨਾਲਾ (ਪੁਨੀਤ) : ਬਰਨਾਲਾ ਦੇ ਪਿੰਡ ਠੀਕਰੀਵਾਲਾ 'ਚ ਸਨਸਨੀਖੇਜ਼ ਘਟਨਾ ਤਹਿਤ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਮੁੰਡੇ ਦੀ ਲਾਸ਼ ਪਿੰਡ ਦੇ ਇਕ ਘਰ ਦੇ ਬਾਹਰ ਨਾਲੇ 'ਚ ਪਈ ਮਿਲੀ, ਜਿਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ ਅਤੇ ਇਕ ਨੌਜਵਾਨ ਕੁੜੀ ਦੀ ਲਾਸ਼ ਉਸਦੇ ਘਰ ਅੰਦਰੋਂ ਬਰਾਮਦ ਹੋਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (ਕਰੀਬ 30) ਅਤੇ ਮਨਪ੍ਰੀਤ ਕੌਰ (ਕਰੀਬ 25) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਨੇ ਦੋਹਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ੁਰੂਆਤੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਮੁੰਡਾ-ਕੁੜੀ ਦੇ ਪ੍ਰੇਮ ਸੰਬੰਧ ਸਨ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਦੇ ਭਰਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਦਕਿ ਦੋਸ਼ੀ ਗ੍ਰਿਫ਼ਤ ਤੋਂ ਬਾਹਰ ਹਨ। 

ਇਹ ਵੀ ਪੜ੍ਹੋ- ਲਾਡਾਂ ਨਾਲ ਪਾਲ਼ੇ ਪੁੱਤ ਨਾਲ ਵਾਪਰਿਆ ਦਰਦਨਾਕ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਡੀ. ਐੱਸ. ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਰਨਾਲਾ ਦੇ ਪਿੰਡ ਠੀਕਰੀਵਾਲਾ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮਨਪ੍ਰੀਤ ਕੌਰ ਦਾ ਗਲ਼ ਘੁੱਟ ਕੇ ਕਤਲ ਕੀਤਾ ਗਿਆ ਤੇ ਗੁਰਦੀਪ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਜਾਂਚ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮ੍ਰਿਤਕ ਕੁੜੀ-ਮੁੰਡਾ ਕਾਫ਼ੀ ਲੰਮੇਂ ਸਮੇਂ ਤੋਂ ਪ੍ਰੇਮ ਸੰਬੰਧ 'ਚ ਸਨ। ਬੀਤੀ ਰਾਤ ਗੁਰਦੀਪ ਮਨਪ੍ਰੀਤ ਦੇ ਘਰ ਆਇਆ ਹੋਇਆ ਸੀ। ਇਸ ਦੌਰਾਨ ਮਨਪ੍ਰੀਤ ਦੇ ਪਿਤਾ ਨੇ ਉਨ੍ਹਾਂ ਦੋਹਾਂ ਨੂੰ ਵੇਖ ਲਿਆ ਤੇ ਇਸ ਤੋਂ ਬਾਅਦ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਕਾਲ ਬਣ ਕੇ ਆਇਆ ਬੇਸਹਾਰਾ ਪਸ਼ੂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News