ਪਟਿਆਲਾ ਦੇ ਦੋਹਰੇ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

05/01/2023 6:01:38 PM

ਪਟਿਆਲਾ (ਬਲਜਿੰਦਰ) : ਸੀ.ਆਈ.ਏ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਕੁਝ ਦਿਨ ਪਹਿਲਾਂ ਹੋਏ ਅੰਨ੍ਹੇ ਦੋਹਰੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ 6 ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰਕੇ ਪੰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਯੋਗੇਸ਼ ਨੇਗੀ ਉਰਫ ਹਨੀ, ਜਤਿਨ ਕੁਮਾਰ, ਰਾਹੁਲ, ਅਸ਼ਵਨੀ ਕੁਮਾਰ ਉਰਫ ਕਾਲੀ ਅਤੇ ਅਸ਼ੋਕ ਕੁਮਾਰ ਉਰਫ ਗੱਭਰੂ ਸ਼ਾਮਲ ਹਨ। ਇਨ੍ਹਾਂ ਵੱਲੋਂ ਵਾਰਦਾਤ ਵਿਚ ਵਰਤੀ ਗਈ ਵਰਨਾ ਕਾਰ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਦਾ ਇਕ ਸਾਥੀ ਅਰਸ਼ਦੀਪ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮਿਕਾ ਨੇ ਦਿੱਤੀ ਅਜਿਹੀ ਮੌਤ ਕਿ ਸੁਣ ਕੰਬ ਜਾਵੇ ਰੂਹ

ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ 23-24 ਦੀ ਦਰਮਿਆਨੀ ਰਾਤ ਨਕੁਲ ਪੁੱਤਰ ਸਤੀਸ਼ ਕੁਮਾਰ ਵਾਸੀ ਕਿਰਾਏਦਾਰ ਪੁਰਾਣਾ ਬਿਸਨ ਨਗਰ ਪਟਿਆਲਾ ਅਤੇ ਅਨਿਲ ਕੁਮਾਰ ਉਰਫ ਛੋਟੂ ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਦੇ ਤੇਜ਼ਧਾਰ ਹਥਿਆਰਾਂ ਨਾਲ ਬੱਸ ਅੱਡਾ ਪਟਿਆਲਾ ਵਿਖੇ ਕਤਲ ਹੋਇਆ ਸੀ। ਇਸ ਮਾਮਲੇ ਵਿਚ ਪੁਲਸ ਨੇ ਥਾਣਾ ਲਾਹੌਰੀ ਗੇਟ ਵਿਖੇ 302 ਅਤੇ 34 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕਰਕੇ ਜਦੋਂ ਇਸ ਦੋਹਰੇ ਕਤਲ ਨੂੰ ਟਰੇਸ ਕਰਨ ਲਈ ਐੱਸ. ਪੀ ਸਿਟੀ ਮੁਹੰਮਦ ਸਰਫਰਾਜ ਆਲਮ, ਐੱਸ.ਪੀ ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ, ਡੀ.ਐੱਸ.ਪੀ. ਸਿਟੀ-1 ਸੰਜੀਵ ਸਿੰਗਲਾ, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਅਤੇ ਐੱਸ.ਆਈ.ਰਮਨਦੀਪ ਸਿੰਘ ਮੁੱਖ ਅਫਸਰ ਥਾਣਾ ਲਾਹੋਰੀ ਗੇਟ ਪਟਿਆਲਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਨੇ ਦੋਹਰੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ

ਐੱਸ. ਐੱਸ. ਪੀ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਨਕੁਲ ਅਤੇ ਅਨਿਲ ਕੁਮਰ ਉਰਫ ਛੋਟੂ ਹੋਰਾਂ ਦਾ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਯੋਗੇਸ਼ ਨੇਗੀ ਉਰਫ ਹਨੀ ਆਦਿ ਨਾਲ ਕਰੀਬ 3 ਸਾਲ ਪਹਿਲਾਂ ਹੋਲੀ ਦੇ ਤਿਉਹਾਰ ਦੌਰਾਨ ਝਗੜਾ ਹੋਇਆ ਸੀ। ਜਿਸ ਸਬੰਧੀ ਇਨ੍ਹਾਂ ਦਾ ਬਾਅਦ ਵਿਚ ਰਾਜ਼ੀਨਾਮਾ ਹੋ ਗਿਆ ਸੀ ਪਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਕਾਫੀ ਦੇਰ ਤੋਂ ਨਕੁਲ ਅਤੇ ਅਨਿਲ ਕੁਮਾਰ ਉਰਫ ਛੋਟੂ ਨੂੰ ਮਾਰਨ ਦੀ ਤਾਕ ਵਿਚ ਸਨ। ਇਸ ਦੌਰਾਨ 23-24 ਦੀ ਦਰਮਿਆਨੀ ਰਾਤ ਨੂੰ ਕਰੀਬ 2 ਵਜੇ ਉਨ੍ਹਾਂ ਨੇ ਮ੍ਰਿਤਕ ਅਨਿਲ ਅਤੇ ਨਕੁਲ ਨੂੰ ਇਕੱਲਾ ਦੇਖ ਕੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਆਪ ਹਨੇਰੇ ਵਿਚ ਵਰਨਾ ਕਾਰ ਵਿਚ ਫਰਾਰ ਹੋ ਗਏ। ਜਦੋਂ ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਸਾਰੀ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ ਅਤੇ ਪੁਲਸ ਟੀਮ ਵੱਲੋਂ ਇਕ ਹਫਤੇ ਦੇ ਵਿਚ ਹੀ ਦੋਹਰੇ ਕਤਲ ਨੂੰ ਟਰੇਸ ਕਰਕੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਯੋਗੇਸ਼ ਨੇਗੀ ਅਤੇ ਜਤਿਨ ਆਦਿ ’ਤੇ ਪਹਿਲਾਂ ਵੀ ਇਰਾਦਾ ਕਤਲ ਅਤੇ ਹੋਰ ਲੜਾਈ ਝਗੜਿਆਂ ਦੇ ਕੇਸ ਦਰਜ ਹਨ। ਜਿਨ੍ਹਾਂ ਵਿਚ ਉਹ ਕਈ ਵਾਰ ਜੇਲ੍ਹ ਜਾ ਚੁੱਕੇ ਹਨ। ਜਦਕਿ ਰਾਹੁਲ ਇਰਾਦਾ ਕਤਲ ਦੇ ਕੇਸ ਵਿਚ ਥਾਣਾ ਅਰਬਨ ਅਸਟੇਟ ਦੇ ਕੇਸ ਵਿਚ ਵੀ ਲੋੜੀਂਦਾ ਸੀ, ਇਸੇ ਤਰ੍ਹਾਂ ਅਸ਼ਵਨੀ ਕੁਮਾਰ ਉਰਫ ਕਾਲੀ ’ਤੇ ਲੁੱਟਖੋਹ ਦੇ ਕੇਸ ਦਰਜ ਹਨ, ਉਹ ਅਪ੍ਰੈਲ 2021 ਵਿਚ ਸਰਹਿੰਦ ਰੋਡ ਪਟਿਆਲਾ ਵਿਖੇ ਬਰਨਾਲਾ ਪੇਟ ਹਾਰਡ ਵੇਅਰ ਸਟੋਰ ’ਤੇ ਹੋਈ ਲੁੱਟਖੋਹ ਦੀ ਵਾਰਦਾਤ ਵਿਚ ਗ੍ਰਿਫਤਾਰ ਹੋ ਕੇ ਜੇਲ੍ਹ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : ਪੁਰਤਗਾਲ ਗਈ ਭੈਣ ਪਿੱਛੋਂ ਰਿਸ਼ਤੇਦਾਰਾਂ ਨੇ ਚਾੜ੍ਹ ਦਿੱਤਾ ਚੰਨ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਐੱਸ. ਐੱਸ. ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਟਿਆਲਾ ਪੁਲਸ ਨੇ ਪਿਛਲੇ 5 ਮਹੀਨਿਆਂ ਦੌਰਾਨ ਦਰਜਨ ਦੇ ਕਰੀਬ ਅੰਨ੍ਹੇ ਕਤਲ ਕੇਸ ਟਰੇਸ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਐੱਸ. ਪੀ ਸਿਟੀ ਮੁਹੰਮਦ ਸਰਫਰਾਜ ਆਲਮ, ਐੱਸ.ਪੀ ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ, ਡੀ.ਐੱਸ.ਪੀ. ਸਿਟੀ-1 ਸੰਜੀਵ ਸਿੰਗਲਾ, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ ਪਟਿਆਲਾ ਅਤੇ ਐੱਸ. ਆਈ. ਰਮਨਦੀਪ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਫਗਵਾੜਾ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਬੇਹੱਦ ਸ਼ਰਮਨਾਕ ਕਰਤੂਤ, ਕਾਰਨਾਮਾ ਅਜਿਹਾ ਸੁਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

Gurminder Singh

This news is Content Editor Gurminder Singh