ਪੰਜਾਬ ਵਿਚ ਫਿਰ ਦੋਹਰਾ ਕਤਲ ਕਾਂਡ, ਪਤੀ-ਪਤਨੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

Friday, Aug 11, 2023 - 06:28 PM (IST)

ਪੰਜਾਬ ਵਿਚ ਫਿਰ ਦੋਹਰਾ ਕਤਲ ਕਾਂਡ, ਪਤੀ-ਪਤਨੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਬਟਾਲਾ : ਬਟਾਲਾ ਪੁਲਸ ਅਧੀਨ ਪੈਂਦੇ ਪਿੰਡ ਮੀਕਾ ਦੇ ਇਕ ਘਰ ਵਿਚੋਂ ਪਤੀ-ਪਤਨੀ ਦੀਆਂ ਕਤਲ ਕੀਤੀਆਂ ਲਾਸ਼ਾਂ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਮ੍ਰਿਤਕਾਂ ਦੀ ਪਛਾਣ ਸਾਬਕਾ ਬੀ. ਐੱਸ. ਐੱਫ. ਜਵਾਨ ਲਸ਼ਕਰ ਸਿੰਘ ਵਾਸੀ ਪਿੰਡ ਮੀਕੇ ਅਤੇ ਉਸਦੀ ਪਤਨੀ ਅਮਰੀਕ ਕੌਰ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਹੀ ਮਿਲੀਆਂ ਹਨ। ਮ੍ਰਿਤਕ ਦਾ ਬੇਟਾ ਦੁਬਈ ਵਿਚ ਰਹਿ ਰਿਹਾ ਹੈ। ਲਾਸ਼ਾਂ ਤੋਂ ਜਾਪਦਾ ਹੈ ਕਿ ਦੋ-ਤਿੰਨ ਦਿਨ ਪਹਿਲਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਫਿਲਹਾਲ ਪੁਲਸ ਵਲੋਂ ਇਸ ਦੋਹਰੇ ਕਤਲ ਕਾਂਡ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਜਲੰਧਰ ’ਚ ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਹੇਠਾਂ ਡਿੱਗੀ ਵੋਲਵੋ ਬੱਸ

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪਤੀ-ਪਤਨੀ ਆਪਣੇ ਘਰ ਮੌਜੂਦ ਸੀ ਅਤੇ ਘਰ ਦੇ ਬਾਹਰ ਤਾਲਾ ਲੱਗਾ ਸੀ। ਸ਼ੱਕ ਹੋਣ ਪਿੰਡ ਵਾਸੀਆਂ ਨੇ ਦਗੋਂ ਕਾਵਾ ਤੋੜ ਕੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਦੋਵਾਂ ਦੀਆਂ ਪਤੀ-ਪਤਨੀ ਦੀਆਂ ਲਾਸ਼ਾਂ ਪਈਆਂ ਸਨ। ਇਸ ਦੌਰਾਨ ਪਿੰਡ ਵਾਸੀਆਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News