ਪਟਿਆਲਾ ਵਿਚ ਦੋਹਰਾ ਕਤਲ ਕਾਂਡ, ਚਾਕੂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਦੋ ਨੌਜਵਾਨ

Monday, Apr 24, 2023 - 06:24 PM (IST)

ਪਟਿਆਲਾ ਵਿਚ ਦੋਹਰਾ ਕਤਲ ਕਾਂਡ, ਚਾਕੂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਦੋ ਨੌਜਵਾਨ

ਪਟਿਆਲਾ (ਬਲਜਿੰਦਰ) : ਬੀਤੀ ਰਾਤ ਬੱਸ ਸਟੈਂਡ ਦੇ ਨਜ਼ਦੀਕ ਦੋ ਨੌਜਵਾਨਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਸਵੇਰੇ ਸੜਕ ਕਿਨਾਰੇ ਪਈਆਂ ਬਰਾਮਦ ਹੋਈਆਂ। ਮ੍ਰਿਤਕਾਂ ਵਿਚੋਂ ਇਕ ਦਾ ਨਾਮ ਨਕੁਲ ਅਤੇ ਦੂਜੇ ਦਾ ਅਨਿਲ ਕੁਮਾਰ ਹੈ। ਦੋਵਾਂ ਦੀ ਉਮਰ ਲਗਭਗ 18-18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮੁਕਤਸਰ ’ਚ ਲਾਪਤਾ ਹੋਈ ਕੁੜੀ, ਅਬੋਹਰ ’ਚ ਅਜਿਹੀ ਹਾਲਤ ’ਚ ਮਿਲੀ ਲਾਸ਼ ਦੇਖ ਕੰਬ ਗਿਆ ਦਿਲ

ਮਿਲੀ ਜਾਣਕਾਰੀ ਦੇ ਮੁਤਾਬਕ ਦੋਵੇਂ ਦੇਰ ਰਾਤ ਘਰੋਂ ਆਪਣੇ ਦੋਸਤਾਂ ਨਾਲ ਗਏ ਸਨ ਅਤੇ ਉਥੇ ਦੋਸਤਾਂ ਨਾਲ ਝਗੜਾ ਹੋ ਗਿਆ ਅਤੇ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਨੌਜਵਾਨ ਪੁੱਤਾਂ ਦੇ ਕਤਲ ਤੋਂ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹੈ। ਪਰਿਵਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਦਿੱਤੀ ਜਾਣਕਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News