Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
Wednesday, Aug 12, 2026 - 03:41 PM (IST)
ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵਿਚ ਦੋਹਰਾ ਕਤਲ ਹੋਣ ਦੀ ਵਾਰਦਾਤ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਅਵਤਾਰ ਨਗਰ ਵਿਚ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਕਤ ਵਾਰਦਾਤ ਅਵਤਾਰ ਨਗਰ ਦੀ ਗਲੀ ਨੰਬਰ-7 ਵਿਚ ਵਾਪਰੀ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਉਤੇ ਪਹੁੰਚੀ ਪੁਲਸ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੀਰਾ ਨਾਮ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਪਿਤਾ ਦਾ ਕਤਲ ਕੀਤਾ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਦੇ ਵਿਚ ਚਾਰ ਬੱਚੇ ਜਦੋਂ ਸਕੂਲ ਤੋਂ ਆਏ ਵਾਪਸ ਤਾਂ ਘਰ ’ਚ ਵਾਰਦਾਤ ਬਾਰੇ ਪਤਾ ਲੱਗਾ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ. ਡੀ. ਸੀ. ਪੀ. ਸਿਟੀ 2 ਰਕੇਸ਼ ਯਾਦਵ ਨੇ ਦੱਸਿਆ ਕਿ ਵਿਅਕਤੀ ਨੂੰ ਲੱਭਣ ਲਈ ਟੀਮਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਵੇਰੇ ਘਰ ਦੇ ਵਿਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਕਤਲ ਕੀਤੇ ਗਏ।

ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ ਇਤਰਾਜ਼ਯੋਗ ਸਾਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
