ਲੁਧਿਆਣਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

Wednesday, May 25, 2022 - 11:40 AM (IST)

ਲੁਧਿਆਣਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਲੁਧਿਆਣਾ (ਗੌਤਮ, ਰਾਜ) : ਲੁਧਿਆਣਾ ਦੇ ਜੀ. ਟੀ. ਬੀ. ਨਗਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਬੇਰਹਿਮੀ ਨਾਲ ਇਕ ਬਜ਼ੁਰਗ ਜੋੜੇ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਜੋੜੇ ਦੇ ਪੁੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਂ ਸੁਪਿੰਦਰ ਕੌਰ ਘਰ ਦੀ ਉੱਪਰਲੀ ਮੰਜ਼ਿਲ 'ਤੇ ਰਹਿੰਦੇ ਸਨ, ਜਦੋਂ ਕਿ ਉਹ ਹੇਠਾਂ ਰਹਿੰਦਾ ਹੈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ : ਸਕੂਲ 'ਚ ਬੰਦੂਕਧਾਰੀ ਨੇ 18 ਵਿਦਿਆਰਥੀਆਂ ਸਣੇ 21 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ

ਉਸ ਨੇ ਦੱਸਿਆ ਕਿ ਪਿਛਲੇ 20-25 ਸਾਲਾਂ ਤੋਂ ਉਸ ਦੇ ਮਾਤਾ-ਪਿਤਾ ਇਲਾਕੇ 'ਚ ਇਕ ਅਕੈਡਮੀ ਚਲਾ ਰਹੇ ਸਨ। ਉਸ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਦੁੱਧ ਲੈ ਕੇ ਮਾਤਾ-ਪਿਤਾ ਦੇ ਕਮਰੇ 'ਚ ਗਿਆ ਤਾਂ ਅੰਦਰ ਦਾ ਸੀਨ ਦੇਖ ਕੇ ਉਸ ਦੇ ਹੋਸ਼ ਉੱਡੇ ਗਏ। ਕਮਰੇ 'ਚ ਦੋਹਾਂ ਪਤੀ-ਪਤਨੀ ਦੀਆਂ ਲਾਸ਼ਾਂ ਪਈਆਂ ਸਨ ਅਤੇ ਕਮਰੇ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਇਸ ਦੇ ਨਾਲ ਹੀ ਕਮਰੇ ਦੀਆਂ ਖਿੜਕੀਆਂ ਵੀ ਖੁੱਲ੍ਹੀਆਂ ਪਈਆਂ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ

ਪੁੱਤਰ ਦਾ ਕਹਿਣਾ ਹੈ ਕਿ ਉਸ ਦੇ ਮਾਤਾ-ਪਿਤਾ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਫਿਲਹਾਲ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਰਹੀ ਹੈ। ਪੁਲਸ ਮੁਤਾਬਕ ਇਹ ਲੁੱਟ ਦਾ ਮਾਮਲਾ ਲੱਗ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸਲ ਸੱਚ ਪਤਾ ਲੱਗ ਸਕੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News