ਪਠਾਨਕੋਟ ’ਚ ਦੋਹਰਾ ਕਤਲ ਕਾਂਡ, ਘਰ ’ਚ ਦਾਖਲ ਹੋ ਕੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਪਤੀ-ਪਤਨੀ

Friday, Jun 09, 2023 - 05:52 PM (IST)

ਪਠਾਨਕੋਟ ’ਚ ਦੋਹਰਾ ਕਤਲ ਕਾਂਡ, ਘਰ ’ਚ ਦਾਖਲ ਹੋ ਕੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਪਤੀ-ਪਤਨੀ

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਪਿੰਡ ਮਨਵਾਲ ਵਿਚ ਦੋਹਰੇ ਕਤਲ ਕਾਂਡ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਰਾਤ ਸਮੇਂ ਘਰ ਵਿਚ ਇਕੱਲੇ ਬਜ਼ੁਰਗ ਜੋੜੇ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਸਮੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਬਜ਼ੁਰਗ ਪਤੀ-ਪਤਨੀ ਤੋਂ ਇਲਾਵਾ ਘਰ ਵਿਚ ਕੋਈ ਨਹੀਂ ਸੀ। ਘਟਨਾ ਨੂੰ ਕਿਸ ਵਲੋਂ ਅੰਜਾਮ ਦਿੱਤਾ ਗਿਆ ਹੈ, ਫਿਲਹਾਲ ਅਜੇ ਤਕ ਇਸ ਦਾ ਖ਼ੁਲਾਸਾ ਨਹੀਂ ਹੋ ਸਕਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਚੱਲ ਰਹੇ ਵੱਡੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਵਿਦੇਸ਼ੀ ਕੁੜੀਆਂ ਹੋਈਆਂ ਬਰਾਮਦ

ਵਾਰਦਾਤ ਦੀ ਸੂਚਨਾਂ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ਰੂ ਕਰ ਦਿੱਤੀ। ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਨੂੰ ਜੋੜੇ ਦੇ ਕਤਲ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News