ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ (ਵੀਡੀਓ)

Wednesday, Jul 22, 2026 - 03:08 PM (IST)

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ (ਵੀਡੀਓ)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਪਿੰਡ ਤੇਜਾ ਰੂਹੇਲਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਜ਼ਮੀਨੀ ਝਗੜੇ ਨੂੰ ਲੈ ਕੇ ਦਿਓਰ-ਭਰਜਾਈ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜ ਸਿੰਘ ਅਤੇ ਮਾਇਆ ਬਾਈ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰਾਜ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡ ਤੇਜਾ ਰੂਹੇਲਾ 'ਚ ਉਨ੍ਹਾਂ ਦੀ ਜ਼ਮੀਨ ਹੈ। ਨਾਲ ਹੀ ਉਨ੍ਹਾਂ ਦੇ ਗੁਆਂਢੀ ਹਰਭਜਨ ਸਿੰਘ ਦੀ ਜ਼ਮੀਨ ਲੱਗਦੀ ਹੈ। ਉਨ੍ਹਾਂ ਨਾਲ ਜ਼ਮੀਨ ਨੂੰ ਲੈ ਕੇ ਕਈ ਵਾਰ ਝਗੜਾ ਹੋਇਆ ਪਰ ਹੁਣ ਕੁੱਝ ਸਮਾਂ ਪਹਿਲਾਂ ਉਨ੍ਹਾਂ ਵਲੋਂ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਹੈ। ਗੁਆਂਢੀ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ, ਜਿਸ ਨੂੰ ਲੈ ਕੇ ਝਗੜਾ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ ਲੋਕ

ਮ੍ਰਿਤਕ ਰਾਜ ਸਿੰਘ ਦੇ ਭਰਾ ਚਿਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਰੀਬ ਡੇਢ ਏਕੜ ਜ਼ਮੀਨ ਹੈ, ਜਿਸ 'ਚ ਦਾਖ਼ਲ ਹੋ ਕੇ ਉਕਤ ਲੋਕਾਂ ਨੇ ਟਰੈਕਟਰ ਚਲਾ ਦਿੱਤਾ ਅਤੇ ਜ਼ਮੀਨ 'ਚ ਬੀਜੀ ਝੋਨੇ ਦੀ ਫ਼ਸਲ ਬਰਬਾਦ ਕਰ ਦਿੱਤੀ। ਉਸ ਦੇ ਭਰਾ ਰਾਜ ਸਿੰਘ ਅਤੇ ਭਰਜਾਈ ਮਾਇਆ ਬਾਈ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਲੋਕਾਂ ਨੇ ਉਨ੍ਹਾਂ ਦੋਹਾਂ 'ਤੇ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਉਨ੍ਹਾਂ ਦੋਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ ਧਿਆਨ

ਡੀ. ਐੱਸ. ਪੀ. ਐੱਸ. ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ 'ਚ ਰਾਜ ਸਿੰਘ ਅਤੇ ਮਾਇਆ ਬਾਈ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਰਿਸ਼ਤੇਦਾਰ ਸਵਰਣੋ ਬਾਈ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜੋ ਹਸਪਤਾਲ 'ਚ ਜ਼ੇਰੇ ਇਲਾਜ ਹੈ। ਇਸ ਤੋਂ ਇਲਾਵਾ ਦੂਜੀ ਧਿਰ ਦਾ ਹਰਭਜਨ ਸਿੰਘ ਵੀ ਜ਼ਖਮੀ ਹੋਇਆ ਹੈ ਅਤੇ ਉਹ ਵੀ ਹਸਪਤਾਲ 'ਚ ਦਾਖ਼ਲ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News